-11.3 C
Toronto
Friday, January 16, 2026
spot_img
Homeਹਫ਼ਤਾਵਾਰੀ ਫੇਰੀਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨੇ ਪਾਰਟੀ ਛੱਡੀ

ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨੇ ਪਾਰਟੀ ਛੱਡੀ

ਹਰਮਿੰਦਰ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਵਾਪਸੀ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸਦੀ ਪੁਸ਼ਟੀ ਹਰਮਿੰਦਰ ਸਿੰਘ ਸੰਧੂ ਨੇ ਖੁਦ ਕੀਤੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਬਾਰੇ ਉਨ੍ਹਾਂ ਨੇ ਆਪਣੀ ਫੇਸਬੁੱਕ ਪ੍ਰੋਫਾਈਲ ‘ਤੇ ਵੀ ਪੋਸਟ ਸ਼ੇਅਰ ਕੀਤੀ ਹੈ। ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਉਨ੍ਹਾਂ ਨੇ ਦਿਨ-ਰਾਤ ਮਿਹਨਤ ਕੀਤੀ, ਪਰ ਪਾਰਟੀ ਨੇ ਉਨ੍ਹਾਂ ਦੀ ਕਦਰ ਨਹੀਂ ਕੀਤੀ।

 

RELATED ARTICLES
POPULAR POSTS