37.4 C
Toronto
Tuesday, July 14, 2026
spot_img
Homeਪੰਜਾਬਡੇਰਾ ਮੁਖੀ ਰਾਮ ਰਹੀਮ 40 ਦਿਨਾਂ ਦੀ ਪੈਰੋਲ 'ਤੇ ਰਿਹਾਅ

ਡੇਰਾ ਮੁਖੀ ਰਾਮ ਰਹੀਮ 40 ਦਿਨਾਂ ਦੀ ਪੈਰੋਲ ‘ਤੇ ਰਿਹਾਅ

ਰੋਹਤਕ/ਬਿਊਰੋ ਨਿਊਜ਼
ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਪੈਰੋਲ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ ਸਿਰਸਾ ਦੇ ਡੇਰਾ ਹੈਡਕੁਆਰਟਰ ਵਿਚ ਰਹਿਣ ਲਈ 40 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਸਖਤ ਪੁਲਿਸ ਸੁਰਿੱਖਿਆ ਪ੍ਰਬੰਧਾਂ ਹੇਠ ਜੇਲ੍ਹ ‘ਚੋਂ ਬਾਹਰ ਆਇਆ। ਧਿਆਨ ਰਹੇ ਕਿ 2017 ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜੇਲ੍ਹ ਵਿਚੋਂ ਉਸਦੀ ਇਹ 15ਵੀਂ ਰਿਹਾਈ ਹੈ। ਉਸ ਨੂੰ ਪਹਿਲੀ ਵਾਰ ਅਕਤੂਬਰ 2020 ਵਿਚ 21 ਦਿਨ ਦੀ ਪੈਰੋਲ ਮਿਲੀ ਸੀ। ਉਧਰ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਮੁਖੀ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ‘ਤੇ ਇਤਰਾਜ਼ ਕੀਤਾ ਹੈ। ਧਾਮੀ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਸਿਰਫ ਸਿਆਸੀ ਲਾਭ ਖੱਟਣ ਲਈ ਦੋਸ਼ੀਆਂ ਨੂੰ ਰਾਹਤ ਦੇਣ ਦਾ ਇਹ ਰੁਝਾਨ ਜਾਰੀ ਰੱਖਿਆ ਤਾਂ ਆਮ ਲੋਕਾਂ ਦਾ ਕਾਨੂੰਨ ਅਤੇ ਇਨਸਾਫ ਪ੍ਰਣਾਲੀ ਤੋਂ ਭਰੋਸਾ ਉਠ ਜਾਵੇਗਾ।

 

RELATED ARTICLES
POPULAR POSTS