-2.2 C
Toronto
Wednesday, February 25, 2026
spot_img
Homeਪੰਜਾਬਉਨਟਾਰੀਓ 'ਚ ਸੜਕ ਹਾਦਸੇ ਦੌਰਾਨ ਲਾਲੜੂ ਦੇ ਨੌਜਵਾਨ ਦੀ ਮੌਤ

ਉਨਟਾਰੀਓ ‘ਚ ਸੜਕ ਹਾਦਸੇ ਦੌਰਾਨ ਲਾਲੜੂ ਦੇ ਨੌਜਵਾਨ ਦੀ ਮੌਤ

ਉਨਟਾਰੀਓ : ਉਨਟਾਰੀਓ ਸੂਬੇ ਵਿੱਚ ਹਾਈਵੇਅ 401 ‘ਤੇ ਸੜਕ ਹਾਦਸੇ ਵਿੱਚ ਪੰਜਾਬ ਦੇ ਲਾਲੜੂ ਨਿਵਾਸੀ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ। ਇਹ ਹਾਦਸਾ ਪਿਛਲੇ ਦਿਨੀਂ ਕ੍ਰਾਮੇਹ ਟਾਊਨਸ਼ਿਪ ਨੇੜੇ ਉਸ ਵੇਲੇ ਵਾਪਰਿਆ ਜਦੋਂ ਅਰਮਾਨ ਆਪਣੇ ਦੋਸਤ ਨਾਲ ਮਾਂਟਰੀਅਲ ਤੋਂ ਟੋਰਾਂਟੋ ਜਾ ਰਿਹਾ ਸੀ ਪਰ ਪੁਲਿਸ ਅਨੁਸਾਰ ਅਰਮਾਨ ਪੈਦਲ ਸੀ ਪਰ ਇਹ ਸਪਸ਼ਟ ਨਹੀਂ ਹੋਇਆ ਕਿ ਅਰਮਾਨ ਹਾਦਸੇ ਵੇਲੇ ਪੈਦਲ ਕਿਵੇਂ ਜਾ ਰਿਹਾ ਸੀ। ਇਸ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। ਉਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਮੁਤਾਬਕ ਉਨ੍ਹਾਂ ਨੂੰ ਫੋਨ ‘ਤੇ ਜਾਣਕਾਰੀ ਮਿਲੀ ਕਿ ਹਾਈਵੇਅ ਦੀ ਪੱਛਮੀ ਲੇਨ ‘ਤੇ ਇਕ ਕਾਰ ਵਲੋਂ ਇੱਕ ਪੈਦਲ ਯਾਤਰੀ ਨੂੰ ਟੱਕਰ ਮਾਰ ਦਿੱਤੀ ਗਈ ਹੈ। ਪੁਲਿਸ ਜਦੋਂ ਮੌਕੇ ‘ਤੇ ਪਹੁੰਚੀ ਤਾਂ ਮੀਡੀਅਨ ਨੇੜੇ ਇੱਕ ਕਾਰ ਖੜ੍ਹੀ ਮਿਲੀ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ ਕਿ ਇਸ ਕਾਰ ਨੇ ਅਰਮਾਨ ਨੂੰ ਟੱਕਰ ਮਾਰੀ ਜਾਂ ਉਸ ਦੀ ਮੌਤ ਕਿਸੇ ਹੋਰ ਵਾਹਨ ਦੀ ਟੱਕਰ ਕਾਰਨ ਹੋਈ। ਇਸ ਤੋਂ ਪਹਿਲਾਂ ਐਮਰਜੈਂਸੀ ਸੇਵਾਵਾਂ ਨੇ ਤੁਰੰਤ ਮਦਦ ਦੇ ਯਤਨ ਕੀਤੇ ਪਰ ਅਰਮਾਨ ਦੀ ਮੌਤ ਹੋ ਚੁੱਕੀ ਸੀ।
ਭੌਂ ਮਾਲੀਆ ਸੈੱਸ : ਹਿਮਾਚਲ ਤੇ ਪੰਜਾਬ ਵਿਚਾਲੇ ਛਿੜਿਆ ਸਿਆਸੀ ਕਲੇਸ਼
ਹਾਈਡਰੋ ਪ੍ਰੋਜੈਕਟਾਂ ‘ਤੇ ਨਵਾਂ ਟੈਕਸ ਲਗਾਉਣ ਨਾਲ ਦੋਵਾਂ ਰਾਜਾਂ ਵਿਚਾਲੇ ਤਕਰਾਰ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼ : ‘ਭੌਂ ਮਾਲੀਆ ਸੈੱਸ’ ਲਗਾਏ ਜਾਣ ਤੋਂ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਹੁਣ ਸਿਆਸੀ ਕਲੇਸ਼ ਛਿੜ ਗਿਆ ਹੈ। ਆਮ ਆਦਮੀ ਪਾਰਟੀ ਨੇ ਜਿੱਥੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ, ਉੱਥੇ ਪੰਜਾਬ ਕਾਂਗਰਸ ‘ਤੇ ਵੀ ਸੁਆਲ ਖੜ੍ਹੇ ਕੀਤੇ ਹਨ। ਚੇਤੇ ਰਹੇ ਕਿ ਹਿਮਾਚਲ ਸਰਕਾਰ ਨੇ ਲੰਘੇ ਸਾਲ 12 ਦਸੰਬਰ ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਹਾਈਡਰੋ ਪ੍ਰੋਜੈਕਟਾਂ ‘ਤੇ ‘ਭੌਂ ਮਾਲੀਆ ਸੈੱਸ’ ਲਗਾ ਦਿੱਤਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਇਸ ਸੈੱਸ ਵਜੋਂ ਸਲਾਨਾ ਕਰੀਬ 433 ਕਰੋੜ ਰੁਪਏ ਤਾਰਨੇ ਪੈਣਗੇ।
ਹਿਮਾਚਲ ਦੇ ‘ਭੌਂ ਮਾਲੀਆ ਸੈੱਸ’ ਦਾ ਕਰੀਬ 200 ਕਰੋੜ ਦਾ ਵਿੱਤੀ ਬੋਝ ਇਕੱਲੇ ਪੰਜਾਬ ‘ਤੇ ਪਵੇਗਾ ਜਦੋਂ ਕਿ ਹਰਿਆਣਾ ਤੇ ਰਾਜਸਥਾਨ ਵੀ ਇਸ ਤੋਂ ਪ੍ਰਭਾਵਿਤ ਹੋਣਗੇ। ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ‘ਜਲ ਸੈੱਸ’ ਲਗਾ ਦਿੱਤਾ ਸੀ ਜਿਸ ਦਾ 400 ਕਰੋੜ ਦਾ ਵਿੱਤੀ ਭਾਰ ਪੰਜਾਬ ‘ਤੇ ਪੈਣਾ ਸੀ ਪ੍ਰੰਤੂ ਹਿਮਾਚਲ ਪ੍ਰਦੇਸ਼ ਦੀ ਹਾਈਕੋਰਟ ਨੇ ਇਸ ਜਲ ਸੈੱਸ ਨੂੰ ਗੈਰ ਸੰਵਿਧਾਨਿਕ ਕਰਾਰ ਦੇ ਦਿੱਤਾ ਸੀ। ਕੇਂਦਰ ਸਰਕਾਰ ਨੇ ਵੀ ਇਸ ਨੂੰ ਗੈਰ ਕਾਨੂੰਨੀ ਐਲਾਨ ਦਿੱਤਾ ਸੀ। ਹੁਣ ਹਿਮਾਚਲ ਨੇ ਨਵਾਂ ਭੌਂ ਮਾਲੀਆ ਸੈੱਸ ਲਗਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਹਿਮਾਚਲ ਦੇ ਭੌਂ ਮਾਲੀਆ ਸੈੱਸ ਨੂੰ ਸਿੱਧੇ ਤੌਰ ‘ਤੇ ਪੰਜਾਬ ਦੀ ਜੇਬ ‘ਤੇ ਹਮਲਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ‘ਆਪ’ ਤਰਫ਼ੋਂ ਇਸ ਦੇ ਖ ਿਹਰ ਫ਼ਰੰਟ ‘ਤੇ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਹਿਮਾਚਲ ਦੀ ਕਾਂਗਰਸ ਸਰਕਾਰ ਨੇ ਚੰਡੀਗੜ੍ਹ ‘ਤੇ ਆਪਣਾ ਦਾਅਵਾ ਕਰ ਦਿੱਤਾ ਸੀ ਅਤੇ ਹੁਣ ਭੌਂ ਮਾਲੀਆ ਸੈੱਸ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਆਪਣਾ ਸਟੈਂਡ ਸਪਸ਼ਟ ਕਰੇ ਕਿ ਕੀ ਉਹ ਇਸ ਮਾਮਲੇ ‘ਤੇ ਪੰਜਾਬ ਨਾਲ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਨੂੰ ਵੀ ਇਸ ਮੁੱਦੇ ‘ਚ ਦਾਖਲ ਦੇਣਾ ਚਾਹੀਦਾ ਹੈ। ਨੀਲ ਗਰਗ ਨੇ ਕਿਹਾ ਕਿ ਭੌਂ ਮਾਲੀਆ ਸੈੱਸ ਦੀ ਵਾਪਸੀ ਬਾਰੇ ਹਿਮਾਚਲ ਸਰਕਾਰ ਨੂੰ ਲਿਖਿਆ ਜਾਵੇਗਾ। ਦੂਸਰੇ ਪਾਸੇ ਹਿਮਾਚਲ ਪ੍ਰਦੇਸ਼ ਦੇ ਮਾਲ ਮੰਤਰੀ ਜਗਤ ਸਿੰਘ ਨੇਗੀ ਦਾ ਕਹਿਣਾ ਸੀ ਕਿ ਹਿਮਾਚਲ ਸਰਕਾਰ ਨੇ ਆਪਣੇ ਸੂਬੇ ‘ਚ ਜ਼ਮੀਨ ‘ਤੇ ਭੌਂ ਮਾਲੀਆ ਲੈਣ ਦਾ ਅਧਿਕਾਰ ਹੈ ਅਤੇ ਪੰਜਾਬ ਦਾ ਵਿਰੋਧ ਬੇਤੁਕਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਹਿਮਾਚਲ ਨਾਲ ਅਨਿਆਂ ਹੋ ਰਿਹਾ ਹੈ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਦਾ ਕਹਿਣਾ ਸੀ ਕਿ ਭੌਂ ਮਾਲੀਆ ਸੈੱਸ ਪ੍ਰਾਈਵੇਟ ਅਤੇ ਕੇਂਦਰ ਦੇ ਹਾਈਡਰੋ ਪ੍ਰੋਜੈਕਟਾਂ ‘ਤੇ ਵੀ ਲੱਗਣਾ ਹੈ ਅਤੇ ਇਸ ਪਿੱਛੇ ਮਨਸ਼ਾ ਕਿਸੇ ਵਿਸ਼ੇਸ਼ ‘ਤੇ ਬੋਝ ਪਾਉਣ ਦੀ ਨਹੀਂ ਹੈ।

 

RELATED ARTICLES
POPULAR POSTS