20.7 C
Toronto
Sunday, July 12, 2026
spot_img
HomeਕੈਨੇਡਾFrontਸੀਨੀਅਰ ਆਈਪੀਐਸ ਅਫਸਰ ਰਵਜੋਤ ਕੌਰ ਗਰੇਵਾਲ ਦੀ ਮੁਅੱਤਲੀ ਰੱਦ

ਸੀਨੀਅਰ ਆਈਪੀਐਸ ਅਫਸਰ ਰਵਜੋਤ ਕੌਰ ਗਰੇਵਾਲ ਦੀ ਮੁਅੱਤਲੀ ਰੱਦ


ਚੰਡੀਗੜ੍ਹ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਪੰਜਾਬ ਕੇਡਰ ਦੀ ਸੀਨੀਅਰ ਆਈਪੀਐਸ ਅਫਸਰ ਰਵਜੋਤ ਕੌਰ ਗਰੇਵਾਲ ਨੂੰ ਨੌਕਰੀ ’ਤੇ ਬਹਾਲ ਕਰ ਦਿੱਤਾ ਹੈ। ਤਰਨਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮਾਂ ਤਹਿਤ ਚੋਣ ਕਮਿਸ਼ਨ ਵਲੋਂ ਉਸ ਨੂੰ ਮੁਅੱਤਲ ਕੀਤਾ ਗਿਆ ਸੀ। ਡਾ. ਰਵਜੋਤ ਕੌਰ ਗਰੇਵਾਲ ਨੂੰ ਬਹਾਲ ਕਰਨ ਦਾ ਫੈਸਲਾ ਚੋਣ ਪ੍ਰਕਿਰਿਆ ਪੂਰੀ ਹੋਣ ਅਤੇ ਮਾਮਲੇ ਦੀ ਸਮੀਖਿਆ ਕਰਨ ਤੋਂ ਬਾਅਦ ਲਿਆ ਗਿਆ ਹੈ। ਆਈਪਐਸ ਅਫਸਰ ਰਵਜੋਤ ਕੌਰ ਗਰੇਵਾਲ ਦੀ ਬਹਾਲੀ ਦੇ ਨਾਲ ਹੀ ਉਨ੍ਹਾਂ ਨੂੰ ਪ੍ਰਸ਼ਾਸ਼ਕੀ ਜ਼ਿੰਮੇਵਾਰੀਆਂ ਸੌਂਪਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES
POPULAR POSTS