ਪਟਿਆਲਾ : ਸ਼੍ਰੋਮਣੀ ઠਅਕਾਲੀ ઠਦਲ ઠਨਾਲੋਂ ਆਪਣੀ ਸਾਢੇ ਤਿੰਨ ਦਹਾਕੇ ਪੁਰਾਣੀ ਸਾਂਝ ਤੋੜਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਸਾਬਕਾ ਵਿਧਾਇਕ ਠੇਕੇਦਾਰ ਮਦਨ ਲਾਲ ਜਲਾਲਪੁਰ ਨਾਲ ਵੱਡੀ ਗਿਣਤੀ ਸਾਥੀਆਂ ਸਮੇਤ ਨੱਸੂਪੁਰ ਨੇ ਇਹ ਐਲਾਨ ਇੱਥੇ ਨਿਊ ਮੋਤੀ ਬਾਗ਼ ਪੈਲੇਸ ਵਿੱਚ ਹੋਏ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕੀਤਾ। ਇਸ ਦੌਰਾਨ ਭਰਤਇੰਦਰ ਚਾਹਲ, ਵਿਧਾਇਕਾ ਪਰਨੀਤ ਕੌਰ, ਹਰਦਿਆਲ ਕੰਬੋਜ ਤੇ ਸਾਧੂ ਸਿੰਘ ਧਰਮਸੋਤ ਮੌਜੂਦ ਸਨ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਸਮਰਥਕ ਰਹੇ ਕੁਲਦੀਪ ਸਿੰਘ ਨੱਸੂਪੁਰ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਪੀਏਡੀਬੀ ਸਮਾਣਾ ਦੇ ਚੇਅਰਮੈਨ ਰਹਿਣ ਸਮੇਤ 2004 ਤੇ 2011 ਵਿੱਚ ਨਾਭਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ, ਪਰ ਬਰਗਾੜੀ ਕਾਂਡ ਦੇ ਰੋਸ ਵਜੋਂ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ। ਪਹਿਲਾਂ ਉਨ੍ਹਾਂ ਦੇ ‘ਆਪ’ ਵਿੱਚ ਜਾਣ ਦੇ ਚਰਚੇ ਚੱਲ ਰਹੇ ਸਨ ਪਰ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਜ਼ਰੀਏ ਕੈਪਟਨ ਅਮਰਿੰਦਰ ਨਾਲ ਹੋਈ ਮੀਟਿੰਗ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਗੱਲ ਤੈਅ ਹੋ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਹਰਦਿਆਲ ਕੰਬੋਜ ਨੇ ਉਨ੍ਹਾਂ ਦਾ ਕਾਂਗਰਸ ਵਿੱਚ ਆਉਣ ‘ਤੇ ਸਵਾਗਤ ਕੀਤਾ। ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਸਿਰੋਪਾਓ ਦਿੰਦਿਆਂ ਬਣਦਾ ਮਾਣ ਸਨਮਾਨ ਦੇਣ ਦੀ ਗੱਲ ਆਖੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …