16.7 C
Toronto
Thursday, April 16, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ’ਤੇ...

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ’ਤੇ ਪੇਸ਼ੀ ਤੋਂ ਪਹਿਲਾਂ ਜਥੇਦਾਰ ਦਾ ਨਿਰਦੇਸ਼


ਕਿਹਾ : ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿੱਟ ਦਾ ਸਹਿਯੋਗ ਕਰੇ ਸ਼ੋ੍ਰਮਣੀ ਕਮੇਟੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਨਵਾਂ ਟਵੀਟ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ’ਚ ਪੰਜਾਬ ਪੁਲਿਸ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਸਹਿਯੋਗ ਕਰਨ। ਇਹ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਪੇਸ਼ੀ ਤੋਂ ਪਹਿਲਾਂ ਆਇਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਸ਼ੋ੍ਰਮਣੀ ਕਮੇਟੀ ਇਸ ਮਾਮਲੇ ਵਿਚ ਪੁਲਿਸ ਦਾ ਸਹਿਯੋਗ ਨਹੀਂ ਕਰੇਗੀ। ਪੁਲਿਸ ਨੇ ਲਾਪਤਾ ਪਾਵਨ ਸਰੂੁਪਾਂ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੋਇਆ, ਹਾਲਾਂਕਿ ਐਸਜੀਪੀਸੀ ਦਾ ਤਰਕ ਸੀ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਜਾਂਚ ਅਤੇ ਕਾਰਵਾਈ ਹੋ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਇਹ ਧਾਰਮਿਕ ਮਾਮਲਾ ਹੈ, ਸਰਕਾਰ ਜਾਂ ਪੁਲਿਸ ਇਸ ਮਾਮਲੇ ਵਿਚ ਦਖਲਅੰਦਾਜ਼ੀ ਨਹੀਂ ਕਰ ਸਕਦੀ।

RELATED ARTICLES
POPULAR POSTS