
ਪਹਿਲਾਂ 15 ਜਨਵਰੀ ਨੂੰ ਹੋਣੀ ਸੀ ਇਸ ਯੋਜਨਾ ਦੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜੋ ਕਿ 15 ਜਨਵਰੀ ਨੂੰ ਸ਼ੁਰੂ ਹੋਣ ਵਾਲੀ ਸੀ, ਹੁਣ 22 ਜਨਵਰੀ ਨੂੰ ਲਾਂਚ ਹੋਵੇਗੀ, ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਤਲਬ ਕੀਤਾ ਹੋਇਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਦਿੱਤੀ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਇਸ ਪ੍ਰੋਜੈਕਟ ਲਈ 1200 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਦੇ ਹਰ ਵਿਅਕਤੀ ਨੂੰ ਇਸ ਯਕੀਮ ਦਾ ਕਾਰਡ ਬਣਾ ਕੇ ਦਿੱਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਕੀਮ ਲਈ ਵਿਅਕਤੀ ਦਾ ਅਧਾਰ ਕਾਰਡ ਅਤੇ ਵੋਟਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਇਹ ਸਕੀਮ ਦੁਨੀਆ ਭਰ ਵਿਚ ਪਹਿਲੀ ਅਜਿਹੀ ਸਕੀਮ ਹੋਵੇਗੀ।

