15.5 C
Toronto
Tuesday, November 10, 2026
spot_img
HomeਕੈਨੇਡਾFrontਪੰਜਾਬ ਸਣੇ ਉਤਰੀ ਭਾਰਤ ਵਿਚ ਸੀਤ ਲਹਿਰ ਦਾ ਪ੍ਰਕੋਪ ਲਗਾਤਾਰ ਜਾਰੀ

ਪੰਜਾਬ ਸਣੇ ਉਤਰੀ ਭਾਰਤ ਵਿਚ ਸੀਤ ਲਹਿਰ ਦਾ ਪ੍ਰਕੋਪ ਲਗਾਤਾਰ ਜਾਰੀ

ਪੰਜਾਬ ਸਣੇ ਉਤਰੀ ਭਾਰਤ ਵਿਚ ਸੀਤ ਲਹਿਰ ਦਾ ਪ੍ਰਕੋਪ ਲਗਾਤਾਰ ਜਾਰੀ
ਪੰਜਾਬ ਦਾ ਸ਼ਹੀਦ ਭਗਤ ਸਿੰਘ ਨਗਰ ਸਭ ਤੋਂ ਠੰਡਾ ਰਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਣੇ ਉਤਰੀ ਭਾਰਤ ਵਿਚ ਸੀਤ ਲਹਿਰ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਸਭ ਤੋਂ ਠੰਡਾ ਇਲਾਕਾ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 0.0 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਚੱਲ ਰਹੀ ਸੀਤ ਲਹਿਰ ਅਤੇ ਪੈ ਰਹੀ ਸੰਘਣੀ ਧੁੰਦ ਕਾਰਨ ਜਨ ਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਕਾਰਨ ਵਿਜੀਬਿਲਟੀ ਵੀ 50 ਮੀਟਰ ਦੇ ਕਰੀਬ ਹੀ ਰਹੀ ਹੈ। ਧੁੰਦ ਕਾਰਨ ਹਵਾਈ ਉਡਾਣਾਂ ਵੀ ਦੇਰੀ ਨਾਲ ਪਹੁੰਚ ਰਹੀਆਂ ਹਨ ਅਤੇ ਦੇਰੀ ਨਾਲ ਹੀ ਜਾ ਰਹੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 15 ਜਨਵਰੀ ਤੱਕ ਸੀਤ ਲਹਿਰ ਤੋਂ ਰਾਹਤ ਨਾ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ 17 ਅਤੇ 18 ਜਨਵਰੀ ਨੂੰ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਅਤੇ ਮੌਸਮ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਦੀ ਅਪੀਲ ਕੀਤੀ ਹੈ ਅਤੇ ਬਗੈਰ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਣ ਦੀ ਵੀ ਸਲਾਹ ਦਿੱਤੀ ਹੈ।

RELATED ARTICLES
POPULAR POSTS