
ਭਾਰਤ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਈਰਾਨ ਵਿਚ ਹਿੰਸਕ ਪ੍ਰਦਰਸ਼ਨਾਂ ਕਰਕੇ ਹਾਲਾਤ ਵਿਗੜਦੇ ਜਾ ਰਹੇ ਹਨ। ਇਸਦੇ ਚੱਲਦਿਆਂ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਜੋ ਵੀ ਭਾਰਤੀ ਨਾਗਰਿਕ, ਚਾਹੇ ਉਹ ਵਿਦਿਆਰਥੀ ਹੋਣ, ਤੀਰਥ ਯਾਤਰੀ ਹੋਣ ਜਾਂ ਵਪਾਰੀ ਹੋਣ – ਉਹ ਜਲਦ ਤੋਂ ਜਲਦ ਉਥੋਂ ਨਿਕਲ ਜਾਣ। ਇਸ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਇਹ ਸਲਾਹ 5 ਜਨਵਰੀ ਦੀ ਪਿਛਲੀ ਐਡਵਾਈਜ਼ਰੀ ਤੋਂ ਅੱਗੇ ਦੀ ਕੜੀ ਹੈ ਅਤੇ ਈਰਾਨ ਵਿਚ ਬਦਲਦੀਆਂ ਪ੍ਰਸਥਿਤੀਆਂ ਨੂੰ ਦੇਖਦੇ ਹੋਏ ਦਿੱਤੀ ਗਈ ਹੈ। ਭਾਰਤ ਸਰਕਾਰ ਨੇ ਇਹ ਵੀ ਕਿਹਾ ਕਿ ਈਰਾਨ ਵਿਚ ਭਾਰਤੀ ਨਾਗਰਿਕ ਸਾਵਧਾਨੀ ਵਰਤਣ ਅਤੇ ਵਿਰੋਧ ਪ੍ਰਦਰਸ਼ਨਾਂ ਵਾਲੀਆਂ ਥਾਵਾਂ ਤੋਂ ਦੂਰ ਰਹਿਣ। ਇਹ ਵੀ ਕਿਹਾ ਹੈ ਕਿ ਈਰਾਨ ਵਿਚ ਮੌਜੂੁਦ ਭਾਰਤੀ ਨਾਗਰਿਕ ਭਾਰਤੀ ਦੂਤਾਵਾਸ ਦੇ ਸੰਪਰਕ ਵਿਚ ਰਹਿਣ।

