-1 C
Toronto
Tuesday, March 3, 2026
spot_img
HomeਕੈਨੇਡਾFront328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ...

328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ


ਕਿਹਾ : ਨਵਾਂਸ਼ਹਿਰ ਦੇ ਬੰਗਾ ਤੋਂ 169 ਸਰੂਪ ਮਿਲੇ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਨਵਾਂਸ਼ਹਿਰ ਦੇ ਬੰਗਾ ਤੋਂ 169 ਸਰੂੁਪ ਮਿਲੇ ਹਨ ਅਤੇ ਇਹ ਸਰੂਪ ਇਕ ਡੇਰੇ ਵਿਚੋਂ ਮਿਲੇ ਹਨ। ਸੀਐਮ ਮਾਨ ਨੇ ਕਿਹਾ ਕਿ 139 ਸਰੂਪਾਂ ਦਾ ਕੋਈ ਰਿਕਾਰਡ ਨਹੀਂ ਹੈ ਅਤੇ ਇਹ 139 ਸਰੂਪ ਅਣ ਅਧਿਕਾਰਤ ਹਨ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਿਰਫ 30 ਸਰੂਪਾਂ ਦਾ ਰਿਕਾਰਡ ਮਿਲਿਆ ਹੈ ਅਤੇ ਇਹ 30 ਸਰੂਪ ਗੁਰੂੁ ਘਰ ਦੇ ਨਾਮ ਹਨ।
ਉਧਰ ਦੂਜੇ ਪਾਸੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਗਿਆਨੀ ਹਰਪ੍ਰੀਤ ਸਿੰਘ ਦੀ ਬਠਿੰਡਾ ਸਥਿਤ ਰਿਹਾਇਸ਼ ’ਤੇ ਹੋਈ ਹੈ ਅਤੇ ਜਾਂਚ ਟੀਮ ਨੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਸਹਿਯੋਗ ਮੰਗਿਆ ਹੈ। ਇਸਦੇ ਚੱਲਦਿਆਂ ਜਾਂਚ ਟੀਮ ਦੀ ਅਗਵਾਈ ਕਰ ਰਹੇ ਏ.ਆਈ.ਜੀ. ਜਗਤ ਸਿੰਘ ਨੇ ਦੱਸਿਆ ਕਿ ਪਾਵਨ ਸਰੂਪਾਂ ਨਾਲ ਸਬੰਧਤ ਚੱਲ ਰਹੀ ਜਾਂਚ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾ ਸਕੇਗੀ। ਸਿੱਟ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਹੁਣ ਤੱਕ ਦੋ ਵਿਅਕਤੀਆਂ ਦੀ ਗਿ੍ਰਫਤਾਰੀ ਹੋ ਚੁੱਕੀ ਹੈ। ਇਨ੍ਹਾਂ ਵਿਚ ਸਤਿੰਦਰ ਸਿੰਘ ਕੋਹਲੀ ਅਤੇ ਕਮਲਜੀਤ ਸਿੰਘ ਸ਼ਾਮਲ ਹਨ।

RELATED ARTICLES
POPULAR POSTS