
ਜ਼ਿਲ੍ਹਾ ਪ੍ਰਧਾਨਾਂ ਨੂੰ ਦੇਣੀ ਹੋਵੇਗੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਕਮੇਟੀ ਨੇ ਮਨਰੇਗਾ ਸੰਗਰਾਮ ਦੇ ਤਹਿਤ ਹੁਣ ਪਿੰਡ-ਪਿੰਡ ਜਾ ਕੇ ਮਨਰੇਗਾ ਮਜ਼ਦੂਰਾਂ ਨਾਲ ਬੈਠਕਾਂ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਚੱਲਦਿਆਂ ਸੋਨੀਆ ਗਾਂਧੀ, ਮਲਿਕ ਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਹ ਵੀ ਦੱਸਿਆ ਗਿਆ ਕਿ ਕਾਂਗਰਸ ਪਾਰਟੀ ਦਾ ਹਰ ਆਗੂ ਆਪਣੇ ਹਲਕੇ ਦੇ 10 ਪਿੰਡਾਂ ਵਿਚ ਜਾ ਕੇ ਮਨਰੇਗਾ ਮਜ਼ਦੂਰਾਂ ਨੂੰ ਮਿਲੇਗਾ। ਜ਼ਿਲ੍ਹਿਆਂ ਦੇ ਪ੍ਰਧਾਨ ਮਨਰੇਗਾ ਮਜ਼ਦੂਰਾਂ ਨੂੰ ਮਿਲਣ ਦੇ ਵੀਡੀਓ, ਫੋਟੋ ਅਤੇ ਮੀਡੀਆ ਰਿਪੋਰਟ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਭੇਜਣਗੇ। ਇਸ ਤੋਂ ਬਾਅਦ ਪੂਰੇ ਸੂਬੇ ਦੀ ਰਿਪੋਰਟ ਤਿਆਰ ਕਰਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੂੰ ਭੇਜੀ ਜਾਵੇਗੀ ਅਤੇ ਫਿਰ ਇਹ ਰਿਪੋਰਟ ਰਾਹੁਲ ਗਾਂਧੀ ਨੂੰ ਭੇਜ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਕਾਂਗਰਸੀ ਆਗੂਆਂ ਨੇ 16 ਜਨਵਰੀ ਤੋਂ 25 ਜਨਵਰੀ ਤੱਕ ਪਿੰਡਾਂ ਵਿਚ ਪਹੁੰਚ ਕੇ ਇਹ ਸਮਾਗਮ ਕਰਨੇ ਹਨ।

