ਲੰਡਨ/ਬਿਊਰੋ ਨਿਊਜ਼
ਬਰਤਾਨਵੀ ਸੰਸਦ ਨੇੜੇ ਦੋ ਹਮਲਾਵਰਾਂ ਨੇ ਅੱਤਵਾਦੀ ਹਮਲਾ ਕਰਦਿਆਂ ਇਕ ਪੁਲਿਸ ਮੁਲਾਜ਼ਮ ਸਣੇ ਘੱਟੋ-ਘੱਟ ਚਾਰ ਜਾਨਾਂ ਲੈ ਲਈਆਂ ਅਤੇ ਕਰੀਬ 40 ਹੋਰ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਸੁਰੱਖਿਆ ਦਸਤਿਆਂ ਨੇ ਇਕ ਹਮਲਾਵਰ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ, ਜਦੋਂਕਿ ਦੂਜੇ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਸੀ। ਜ਼ਖ਼ਮੀਆਂ ਵਿੱਚੋਂ ਕੁਝ ਦੀ ਗੰਭੀਰ ਦੱਸੀ ਜਾਂਦੀ ਹੈ। ਘਟਨਾ ਦੀ ਭਾਰਤ ਤੇ ਅਮਰੀਕਾ ਸਮੇਤ ਵੱਖ-ਵੱਖ ਮੁਲਕਾਂ ਨੇ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਅਮਰੀਕਾ ਵਿੱਚ ਨਿਊਯਾਰਕ ਸਣੇ ਹੋਰ ਕਈ ਥਾਈਂ ਚੌਕਸੀ ਵਧਾ ਦਿੱਤੀ ਗਈ ਹੈ। ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਇਸ ਸਬੰਧ ਵਿੱਚ ਬਰਤਾਨਵੀ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ ਨਾਲ ਫੋਨ ਉਤੇ ਗੱਲਬਾਤ ਕੀਤੀ। ਬੀਬੀ ਮੇਅ ਨੇ ਇਸ ਸਬੰਧੀ ਸਖ਼ਤ ਚੌਕਸੀ ਦੇ ਹੁਕਮ ਦਿੰਦਿਆਂ ਹੰਗਾਮੀ ਸੁਰੱਖਿਆ ਮੀਟਿੰਗ ਸੱਦੀ ਹੈ। ਪੁਲਿਸ ਮੁਲਾਜ਼ਮ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਦੀ ਬਾਅਦ ‘ਚ ਮੌਤ ਹੋ ਗਈ। ਇਕ ਔਰਤ ਦੀ ਵੀ ਜਾਨ ਜਾਂਦੀ ਰਹੀ। ਪੁਲਿਸ ਨੇ ਦੱਸਿਆ ਕਿ ਉਹ ਇਸ ਨੂੰ ਅੱਤਵਾਦੀ ਘਟਨਾ ਮੰਨ ਕੇ ਚੱਲ ਰਹੇ ਹਨ। ਇਸ ਹਮਲੇ ਦੀ ਪੂਰੀ ਜ਼ਿੰਮੇਵਾਰੀ ਆਈਐਸਆਈਐਸ ਨੇ ਲਈ ਹੈ। ਇਸ ਹਮਲੇ ਸਬੰਧੀ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
ਸਾਰੇ ਭਾਰਤੀ ਸੁਰੱਖਿਅਤ: ਸੁਸ਼ਮਾ ਸਵਰਾਜઠ : ਨਵੀਂ?ਦਿੱਲੀ: ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਲੰਡਨ ਵਿੱਚ ਹੋਏ ਦਹਿਸ਼ਤੀ ਹਮਲੇ ਵਿੱਚ ਸਾਰੇ ਭਾਰਤੀ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਨਾਲ ਲਗਾਤਾਰ ਸੰਪਰਕ ਵਿਚ ਹਨ। ਮੰਤਰੀ ਨੇ ਉਥੇ ਵੱਸਦੇ ਭਾਰਤੀਆਂ ਨੂੰ ਕਿਹਾ ਹੈ ਕਿ ਉਹ ਕਿਸੇ ਵੀ ਮਦਦ ਲਈ ਭਾਰਤੀ ਹਾਈ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਪਾਰਲੀਮੈਂਟ ਸਕੁਏਅਰ ਵੱਲ ਨਾ ਜਾਣ ਦੀ ਸਲਾਹ ਵੀ ਦਿੱਤੀ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …