-8 C
Toronto
Tuesday, March 3, 2026
spot_img
HomeਕੈਨੇਡਾFrontਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਨਵੋਕੇਸ਼ਨ ’ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿਦਿਆਰਥੀਆਂ...

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਨਵੋਕੇਸ਼ਨ ’ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ


ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣ ਦਾ ਦਿੱਤਾ ਸੱਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੇ 50ਵੇਂ ਕਾਨਵੋਕੇਸ਼ਨ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵਲੋਂ ਰਾਸ਼ਟਰਪਤੀ ਦਾ ਸਨਮਾਨ ਕੀਤਾ ਗਿਆ। ਇਸ ਕਾਨਵੋਕੇਸ਼ਨ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਹਾਜ਼ਰ ਰਹੇ। ਇਸ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ 1452 ਵਿਦਿਆਰਥੀਆਂ ਨੂੰ ਮੈਡਲ ਅਤੇ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਇਸੇ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਪੰਜਾਬ ਲਈ ਵੱਡੀ ਸਮੱਸਿਆ ਨਸ਼ਾਖੋਰੀ ਹੈ, ਜਿਸ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣਾ ਚਾਹੀਦਾ ਹੈ।

RELATED ARTICLES
POPULAR POSTS