0 C
Toronto
Tuesday, March 3, 2026
spot_img
Homeਹਫ਼ਤਾਵਾਰੀ ਫੇਰੀਅਮਰੀਕਾ ਵੱਲੋਂ ਸਾਲ 2025 'ਚ 1 ਲੱਖ ਤੋਂ ਵੱਧ ਵੀਜ਼ੇ ਰੱਦ

ਅਮਰੀਕਾ ਵੱਲੋਂ ਸਾਲ 2025 ‘ਚ 1 ਲੱਖ ਤੋਂ ਵੱਧ ਵੀਜ਼ੇ ਰੱਦ

8 ਹਜ਼ਾਰ ਵਿਦਿਆਰਥੀ ਵੀ ਰੱਦ ਕੀਤੇ ਵੀਜ਼ਿਆਂ ‘ਚ ਸ਼ਾਮਲ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਆਪਣੇ ਦੇਸ਼ ਵਿਚ ਰਹਿਣ ਦੇ ਚਾਹਵਾਨਾਂ ਦੇ ਸਾਲ 2025 ਦੌਰਾਨ ਇਕ ਲੱਖ ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ। ਅਮਰੀਕਾ ਨੇ ਇਸ ਪਿੱਛੇ ਅਪਰਾਧਿਕ ਗਤੀਵਿਧੀਆਂ ਦਾ ਹਵਾਲਾ ਦਿੱਤਾ ਹੈ। ਇਨ੍ਹਾਂ ਰੱਦ ਕੀਤੇ ਗਏ ਵੀਜ਼ਿਆਂ ਵਿਚ 8 ਹਜ਼ਾਰ ਵਿਦਿਆਰਥੀ ਵੀ ਸ਼ਾਮਲ ਹਨ। ਵਿਦੇਸ਼ ਵਿਭਾਗ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਉਹ ਅਮਰੀਕਾ ਨੂੰ ਸੁਰੱਖਿਅਤ ਰੱਖਣ ਲਈ ਇਨ੍ਹਾਂ ਅਪਰਾਧਿਕ ਬਿਰਤੀ ਵਾਲੇ ਲੋਕਾਂ ਨੂੰ ਦੇਸ਼ ਨਿਕਾਲਾ ਦੇਣਾ ਜਾਰੀ ਰੱਖਣਗੇ।
ਵਿਦੇਸ਼ ਵਿਭਾਗ ਦੇ ਪ੍ਰਿੰਸੀਪਲ ਡਿਪਟੀ ਬੁਲਾਰੇ ਟੌਮੀ ਪਿਗੋਟ ਨੇ ਕਿਹਾ ਕਿ ਵਿਦੇਸ਼ ਵਿਭਾਗ ਨੇ ਹੁਣ 1 ਲੱਖ ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਲਗਭਗ 8 ਹਜ਼ਾਰ ਵਿਦਿਆਰਥੀ ਵੀਜ਼ੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 2500 ਵਿਸ਼ੇਸ਼ ਵੀਜ਼ੇ ਉਨ੍ਹਾਂ ਵਿਅਕਤੀਆਂ ਦੇ ਰੱਦ ਕੀਤੇ ਗਏ ਹਨ ਜਿਨ੍ਹਾਂ ਦਾ ਅਪਰਾਧਿਕ ਕਿਰਦਾਰ ਸਾਹਮਣੇ ਆਇਆ ਹੈ। ਅਮਰੀਕਾ ਦੇ ਇਮੀਗਰੇਸ਼ਨ ਵਿਭਾਗ ਨੇ ਕਿਹਾ ਕਿ ਇਸ ਵਿੱਚ ਹਜ਼ਾਰਾਂ ਵਿਦੇਸ਼ੀ ਨਾਗਰਿਕਾਂ ਦੇ ਰੱਦ ਕੀਤੇ ਗਏ ਵੀਜ਼ੇ ਸ਼ਾਮਲ ਹਨ ਜਿਨ੍ਹਾਂ ‘ਤੇ ਲੜਾਈ-ਝਗੜਾ, ਚੋਰੀ ਅਤੇ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਵਰਗੇ ਦੋਸ਼ ਲੱਗੇ ਹਨ। ਮੀਡੀਆ ਰਿਪੋਰਟ ਅਨੁਸਾਰ 2025 ਵਿੱਚ ਰੱਦ ਕੀਤੇ ਗਏ ਵੀਜ਼ਿਆਂ ਦੀ ਗਿਣਤੀ 2024 ਵਿੱਚ ਰੱਦ ਕੀਤੇ ਗਏ 40 ਹਜ਼ਾਰ ਵੀਜ਼ਿਆਂ ਨਾਲੋਂ ਦੁੱਗਣੀ ਤੋਂ ਵੀ ਵੱਧ ਹੈ ਜੋ ਸਾਬਕਾ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵੱਲੋਂ ਆਖਰੀ ਸਾਲ ਵਿਚ ਰੱਦ ਕੀਤੇ ਗਏ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 2025 ਵਿੱਚ ਰੱਦ ਕੀਤੇ ਗਏ ਵੀਜ਼ੇ ਜ਼ਿਆਦਾਤਰ ਕਾਰੋਬਾਰੀਆਂ ਅਤੇ ਸੈਲਾਨੀ ਯਾਤਰੀਆਂ ਦੇ ਸਨ ਜੋ ਆਪਣੇ ਵੀਜ਼ਾ ਦੀ ਮਿਆਦ ਤੋਂ ਵੱਧ ਸਮੇਂ ਲਈ ਰਹੇ ਸਨ।

RELATED ARTICLES
POPULAR POSTS