12.3 C
Toronto
Saturday, April 18, 2026
spot_img
Homeਹਫ਼ਤਾਵਾਰੀ ਫੇਰੀਆਤਿਸ਼ੀ ਮਾਮਲੇ 'ਚ ਜਲੰਧਰ ਅਦਾਲਤ ਨੇ ਸੋਸ਼ਲ ਮੀਡੀਆ ਤੋਂ ਵੀਡੀਓ ਹਟਾਉਣ ਦੇ...

ਆਤਿਸ਼ੀ ਮਾਮਲੇ ‘ਚ ਜਲੰਧਰ ਅਦਾਲਤ ਨੇ ਸੋਸ਼ਲ ਮੀਡੀਆ ਤੋਂ ਵੀਡੀਓ ਹਟਾਉਣ ਦੇ ਦਿੱਤੇ ਆਦੇਸ਼

ਜਲੰਧਰ : ਦਿੱਲੀ ਦੀ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਕਥਿਤ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਜਲੰਧਰ ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਆਤਿਸ਼ੀ ਦਾ ਵੀਡੀਓ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋ ਇਲਾਵਾ ਵੀਡੀਓ ਪੋਸਟ ਕਰਨ ਵਾਲੇ ਕਪਿਲ ਮਿਸ਼ਰਾ ਦੇ ਅਕਾਊਂਟ ਨਾਲ ਜੁੜੇ ਸਾਰੇ ਲਿੰਕ ਤੋਂ ਵੀਡੀਓ ਹਟਾਉਣ ਦੇ ਵੀ ਆਦੇਸ਼ ਦਿੱਤੇ ਹਨ। ਦਿੱਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਆਤਿਸ਼ੀ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿੱਚ ਜਲੰਧਰ ਪੁਲੀਸ ਨੇ ਮਾਮਲਾ ਦਰਜ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਇਕਬਾਲ ਸਿੰਘ ਨੇ ਇਲਜ਼ਾਮ ਲਾਇਆ ਸੀ ਕਿ 7 ਜਨਵਰੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਥਿਤ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਸਿੱਖ ਗੁਰੂਆਂ ਦੇ ਖਿਲਾਫ਼ ਗ਼ਲਤ ਟਿੱਪਣੀ ਕੀਤੀ ਗਈ ਸੀ। ਇਸ ਸਬੰਧੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਅਜਿਹੀ ਟਿੱਪਣੀ ਤੋਂ ਇਨਕਾਰ ਕਰਦਿਆਂ ਹੋਇਆਂ ਆਪਣਾ ਵੀਡੀਓ ਸੋਸ਼ਲ ਮੀਡੀਆ ‘ਤੇ ਪਾਇਆ ਸੀ। ਇਸ ਸਬੰਧੀ ਸ਼ਿਕਾਇਤ ਕਰਤਾ ਇਕਬਾਲ ਸਿੰਘ ਨੇ ਵੀਡੀਓ ਜਾਰੀ ਕਰਨ ਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਇਸ ਸਬੰਧੀ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਵਾਇਰਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਲੈ ਕੇ ਸਖਤ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ।

 

RELATED ARTICLES
POPULAR POSTS