1.5 C
Toronto
Wednesday, February 18, 2026
spot_img
HomeਕੈਨੇਡਾFrontਭਗਵੰਤ ਮਾਨ ਸਰਕਾਰ ’ਤੇ ਮੀਡੀਆ ਦਾ ਗਲਾ ਘੁੱਟਣ ਦੇ ਲੱਗੇ ਇਲਜ਼ਾਮ

ਭਗਵੰਤ ਮਾਨ ਸਰਕਾਰ ’ਤੇ ਮੀਡੀਆ ਦਾ ਗਲਾ ਘੁੱਟਣ ਦੇ ਲੱਗੇ ਇਲਜ਼ਾਮ


ਪ੍ਰਤਾਪ ਸਿੰਘ ਬਾਜਵਾ ਦਾ ਇਲਜ਼ਾਮ : ਮਾਨ ਸਰਕਾਰ ਹੁਣ ਮੀਡੀਆ ਨੂੰ ਚੁੱਪ ਕਰਾਉਣ ਲੱਗੀ
ਜਲੰਧਰ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਮੀਡੀਆ ਦਾ ਗਲਾ ਘੁੱਟਣ ਦੇ ਇਲਜ਼ਾਮ ਲੱਗ ਰਹੇ ਹਨ। ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਇਲਜ਼ਾਮ ਹੈ ਕਿ ਭਗਵੰਤ ਮਾਨ ਸਰਕਾਰ ਪ੍ਰੈਸ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤਾਕਤ ਦੀ ਦੁਰਵਰਤੋਂ ਕਰ ਰਹੀ ਹੈ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਪੰਜਾਬ ਕੇਸਰੀ ਅਖਬਾਰ ਸਮੂਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਲਜ਼ਾਮ ਲਗਾਇਆ ਕਿ ਐਨਫੋਰਸਮੈਂਟ ਅਥਾਰਟੀਆਂ ਵੱਲੋਂ ਵਾਰ-ਵਾਰ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸਦੇ ਚੱਲਦਿਆਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਮੀਡੀਆ ਨੂੰ ਚੁੱਪ ਕਰਾਉਣ ਲਈ ਰਾਜ ਦੀ ਸ਼ਕਤੀ ਦੀ ਵਰਤੋਂ ਕਰ ਰਹੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੀਡੀਆ ਦੀ ਆਜ਼ਾਦੀ ’ਤੇ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅਖ਼ਬਾਰੀ ਸਮੂਹ ’ਤੇ ਕਾਰਵਾਈ ਦੀ ਨਿੰਦਾ ਕੀਤੀ ਹੈ।

ਪੰਜਾਬ ਕੇਸਰੀ ਸਮੂਹ ’ਤੇ ਭਗਵੰਤ ਮਾਨ ਸਰਕਾਰ ਦਾ ਐਕਸ਼ਨ
ਹੋਟਲ ਦਾ ਲਾਇਸੈਂਸ ਰੱਦ ਅਤੇ ਬਿਜਲੀ ਵੀ ਕੱਟੀ
ਜਲੰਧਰ/ਬਿਊਰੋ ਨਿਊਜ਼
ਜਲੰਧਰ ਬੇਸਿਡ ਮੀਡੀਆ ਹਾਊਸ, ਪੰਜਾਬ ਕੇਸਰੀ ਸਮੂਹ ’ਤੇ ਸਟੇਟ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਲੇਬਰ ਡਿਪਾਰਟਮੈਂਟ ਨੇ ਕਾਰਵਾਈ ਕੀਤੀ ਹੈ। ਸਰਕਾਰੀ ਟੀਮਾਂ ਪੰਜਾਬ ਕੇਸਰੀ ਗਰੁੱਪ ਦੇ ਵੱਖ-ਵੱਖ ਕੰਮਾਂ ਦੀ ਜਾਂਚ ਲਈ ਪਹੁੰਚੀਆਂ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਲੰਧਰ ਬੱਸ ਅੱਡੇ ਦੇ ਨੇੜੇ ਬਣੇ ਇਸ ਸਮੂਹ ਦੇ ਹੋਟਲ ਦੀ ਬਿਜਲੀ ਸਪਲਾਈ ਕੱਟ ਦਿੱਤੀ ਹੈ ਅਤੇ ਇਸ ਤੋਂ ਇਲਾਵਾ ਸ਼ਰਾਬ ਪਿਲਾਉਣ ਦਾ ਲਾਇਸੈਂਸ ਵੀ ਰੱਦ ਕਰ ਦਿੱਤਾ ਹੈ। ਪੰਜਾਬ ਕੇਸਰੀ ਸਮੂਹ ਦਾ ਦਾਅਵਾ ਹੈ ਕਿ ਉਸ ਨੂੰ ਟਾਰਗਿਟ ਬਣਾ ਕੇ ਪਿਛਲੇ ਦਿਨਾਂ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸੇ ਦੌਰਾਨ ਪੰਜਾਬ ਵਿਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਨੇ ਮੀਡੀਆ ਹਾਊਸ ਦੇ ਇਲਜ਼ਾਮਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਇਹ ਕਾਰਵਾਈ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਦਾਅਵਾ ਹੈ ਕਿ ਇਹ ਸਿਰਫ ਗੈਰਕਾਨੂੰਨੀ ਗਤੀਵਿਧੀਆਂ ਰੋਕਣ ਲਈ ਐਕਸ਼ਨ ਲਿਆ ਗਿਆ ਹੈ।

RELATED ARTICLES
POPULAR POSTS