
ਕਿਹਾ : ਮੈਂ ਹਾਂ ਕਾਂਗਰਸ ਪਾਰਟੀ ਦਾ ਸੱਚਾ ਸਿਪਾਹੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਔਫਰ ਮਿਲਿਆ ਹੈ। ਇਹ ਔਫਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਚੰਨੀ ਨੂੰ ਦਿੱਤਾ ਸੀ। ਇਸੇ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਹਮੇਸ਼ਾ ਕਾਂਗਰਸ ਪਾਰਟੀ ਵਿਚ ਹੀ ਰਹਿਣਗੇ। ਚੰਨੀ ਨੇ ਕਿਹਾ ਕਿ ਮੈਨੂੰ ਇਸ ਤਰ੍ਹਾਂ ਦੇ ਕਈ ਔਫਰ ਆ ਰਹੇ ਹਨ। ਚੰਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਚੰਨੀ ਪਾਰਟੀ ਬਦਲ ਲਵੇਗਾ ਤਾਂ ਉਸ ਨੂੰ ਕਿਸੇ ਨੇ ਵੀ ਵੋਟ ਨਹੀਂ ਪਾਉਣੀ। ਇਸ ਤੋਂ ਪਹਿਲਾਂ ਚੰਨੀ ਨੇ ਪਾਰਟੀ ਵਿਚ ਵੱਡੇ ਅਹੁਦਿਆਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਦਲਿਤਾਂ ਨੂੰ ਕੋਈ ਮਹੱਤਵਪੂਰਨ ਅਹੁਦਾ ਨਹੀਂ ਦਿੱਤਾ ਗਿਆ ਹੈ। ਚੰਨੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੋਫਾੜ ਹੁੰਦੀ ਵੀ ਨਜ਼ਰ ਆਈ। ਇਸਦੇ ਚੱਲਦਿਆਂ 35 ਦੇ ਕਰੀਬ ਕਾਂਗਰਸੀ ਆਗੂਆਂ ਨੇ ਚੰਨੀ ਦੀ ਹਮਾਇਤ ਕੀਤੀ ਹੈ ਅਤੇ ਹਾਈਕਮਾਨ ਨੂੰ ਚਿੱਠੀ ਵੀ ਲਿਖੀ ਹੈ।

