ਸੱਜਣ ਕੁਮਾਰ ਨੂੰ ਫਿਰ ਵੀ ਰਹਿਣਾ ਪਵੇਗਾ ਜੇਲ੍ਹ ‘ਚ
ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ ‘ਚ ਸੱਜਣ ਕੁਮਾਰ ਨੂੰ ਰਾਹਤ ਮਿਲ ਗਈ ਹੈ। ਦਿੱਲੀ ਦੀ ਇਕ ਅਦਾਲਤ ਨੇ ਸੱਜਣ ਕੁਮਾਰ ਨੂੰ ਉਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ, ਜਿਸ ਵਿਚ ਸੱਜਣ ਕੁਮਾਰ ‘ਤੇ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਵਿਚ ਹਿੰਸਾ ਭੜਕਾਉਣ ਦਾ ਦੋਸ਼ ਸੀ। ਇਸ ਹਿੰਸਾ ਵਿਚ ਤਿੰਨ ਸਿੱਖ ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਹ ਫੈਸਲਾ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੁਣਾਇਆ। ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੂੰ ਅਜੇ ਜੇਲ੍ਹ ਵਿਚ ਹੀ ਰਹਿਣਾ ਪਵੇਗਾ, ਕਿਉਂਕਿ ਉਸ ਨੂੰ ਦੋ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਵੀ ਮਿਲੀ ਹੋਈ ਹੈ।
ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫੀ : ਐਡਵੋਕੇਟ ਧਾਮੀ
ਅੰਮ੍ਰਿਤਸਰ : ਦਿੱਲੀ ‘ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸੰਬੰਧਤ ਕਤਲੇਆਮ ਦੇ ਮਾਮਲੇ ‘ਚ ਅਦਾਲਤ ਵਲੋਂ ਬਰੀ ਕੀਤੇ ਜਾਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੋਰ ਬੇਇਨਸਾਫੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।

