Breaking News
Home / ਪੰਜਾਬ / ਕੇਜਰੀਵਾਲ ਪੰਜਾਬ ਦੀ ਥਾਂ ਦਿੱਲੀ ਵੱਲ ਧਿਆਨ ਦੇਣ: ਅਮਰਿੰਦਰ

ਕੇਜਰੀਵਾਲ ਪੰਜਾਬ ਦੀ ਥਾਂ ਦਿੱਲੀ ਵੱਲ ਧਿਆਨ ਦੇਣ: ਅਮਰਿੰਦਰ

amrinder singh photo sਚਰਨਜੀਤ ਸਿੰਘ ਚੰਨੀ ਨੇ ਕਿਹਾ, ਕੇਜਰੀਵਾਲ ਨੇ ਸੁਖਬੀਰ ਵਾਲੀ ਨੀਤੀ ਅਪਣਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਗੇੜੇ ਲਾਉਣ ਤੇ ਸ਼ਾਸਨ ਕਰਨ ਦੇ ਸੁਪਨੇ ਲੈਣ ਦੀ ਥਾਂ ਪਾਣੀ ਲਈ ਤਰਸ ਰਹੇ ਦਿੱਲੀ ਦੇ ਲੋਕਾਂ ਦੀ ਸਾਰ ਲੈਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਦਿਲ ਉਨ੍ਹਾਂ ਹਜ਼ਾਰਾਂ ਪੰਜਾਬੀਆਂ ਲਈ ਕਿਉਂ ਨਹੀਂ ਦੁਖਦਾ ਜਿਨ੍ਹਾਂ ਨੂੰ ਹਰਿਆਣਾ ਵਿਚ ਚੁਣ ਕੇ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ। ਕੈਪਟਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਹਰਿਆਣਾ ਵਿੱਚ ਕਥਿਤ ਤੌਰ ‘ਤੇ ਜਬਰ ਜਨਾਹ ਦਾ ਸ਼ਿਕਾਰ ਹੋਈਆਂ ਔਰਤਾਂ ਲਈ ਵੀ ਇੱਕ ਸ਼ਬਦ ਨਹੀਂ ਆਖਿਆ।
ਕਤਲ ਕੀਤੇ ਗਏ ਭੀਮ ਟਾਂਕ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੇ ਜਾਣ ਸਬੰਧੀ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਅਜਿਹੇ ਕਿੰਨੇ ਪੀੜਤ ਕੇਜਰੀਵਾਲ ਕੋਲ ਗਏ, ਜਿਨ੍ਹਾਂ ਨੂੰ ਉਨ੍ਹਾਂ ਨੇ ਨੌਕਰੀਆਂ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕੇਜਰੀਵਾਲ ਰੋਹਿਤ ਵੇਮੂਲਾ ਦੇ ਪਰਿਵਾਰਕ ਮੈਂਬਰਾਂ ਨੂੰ ਇਸੇ ਤਰ੍ਹਾਂ ਦੀ ਪੇਸ਼ਕਸ਼ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਸੋਚ ਸਿਰਫ ਚੋਣ ਫਾਇਦਿਆਂ ਤੱਕ ਤੇ ਪੱਖਪਾਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੇਜਰੀਵਾਲ ਅੰਬਾਲਾ ਨਾਲ ਸਬੰਧਤ ਪਠਾਨਕੋਟ ਦਹਿਸ਼ਤੀ ਹਮਲੇ ਦੇ ਪੀੜਤ ਗੁਰਸੇਵਕ ਸਿੰਘ ਦੇ ਪਰਿਵਾਰ ਕੋਲ ਕਿਉਂ ਨਹੀਂ ਗਏ। ਇਸੇ ਦੌਰਾਨ ਕਾਂਗਰਸ ਵਿਧਾਇਕ ਦਲ ਦੇ ਆਗੂ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰਗੁਜ਼ਾਰੀ ‘ਤੇ ਸਵਾਲ ਕਰਦਿਆਂ ਸੂਬੇ ਦੇ ਲੋਕਾਂ ਨੂੰ ਕੇਜਰੀਵਾਲ ਵੱਲੋਂ ਦਿਖਾਏ ਜਾ ਰਹੇ ਸੁਪਨਿਆਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ। ਉਨ੍ਹਾਂ ઠਕਿਹਾ ਕਿ ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਅਜਿਹੀ ਸਿਆਸਤ ਕਰਦੇ ਸਨ। ઠਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਕਾਰਗੁਜ਼ਾਰੀ ਦਾ ਸਭ ਨੂੰ ਪਤਾ ਲੱਗ ਗਿਆ ਹੈ। ਅੱਜ ਕੇਜਰੀਵਾਲ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਤ ਹਨ, ਪਰ ਉਹ ਉਦੋਂ ਕਿਥੇ ਸਨ ਜਦੋਂ ਇਹ ਨਸ਼ਾ ਕਥਿਤ ਤੌਰ ‘ਤੇ ਪੁਲਿਸ ਤੇ ਸਿਆਸੀ ਆਗੂਆਂ ਦੀ ਸਰਪ੍ਰਸਤੀ ਹੇਠ ਪੈਰ ਪਸਾਰ ਰਿਹਾ ਸੀ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …