24.5 C
Toronto
Friday, June 12, 2026
spot_img
Homeਭਾਰਤਜੰਮੂ ਕਸ਼ਮੀਰ ਦੇ ਡੋਡਾ ਵਿਚ ਫੌਜੀ ਵਾਹਨ ਖੱਡ 'ਚ ਡਿੱਗਿਆ 10 ਜਵਾਨਾਂ...

ਜੰਮੂ ਕਸ਼ਮੀਰ ਦੇ ਡੋਡਾ ਵਿਚ ਫੌਜੀ ਵਾਹਨ ਖੱਡ ‘ਚ ਡਿੱਗਿਆ 10 ਜਵਾਨਾਂ ਦੀ ਗਈ ਜਾਨ

ਜ਼ਖਮੀ 11 ਜਵਾਨਾਂ ਦਾ ਹਸਪਤਾਲ ‘ਚ ਚੱਲ ਰਿਹਾ ਇਲਾਜ
ਜੰਮੂ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਫੌਜ ਦਾ ਇਕ ਵਾਹਨ 400 ਫੁੱਟ ਡੂੰਘੀ ਖੱਡ ਵਿਚ ਡਿੱਗਣ ਕਾਰਨ ਫੌਜ ਦੇ 10 ਜਵਾਨਾਂ ਦੀ ਜਾਨ ਚਲੇ ਗਈ ਹੈ। ਇਸ ਹਾਦਸੇ ਵਿਚ ਜ਼ਖ਼ਮੀ ਹੋਏ 11 ਜਵਾਨਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਹ ਹਾਦਸਾ ਭੱਦਰਵਾਹ-ਚੰਬਾ ਅੰਤਰਰਾਜ਼ੀ ਰੋਡ ‘ਤੇ ਖੰਨੀ ਟੌਪ ‘ਤੇ ਵਾਪਰਿਆ ਹੈ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੁਲੇਟ ਪਰੂਫ ਫੌਜੀ ਵਾਹਨ ਵਿਚ 21 ਜਵਾਨ ਸਵਾਰ ਸਨ ਅਤੇ ਇਹ ਵਾਹਨ ਉਚੀ ਚੌਕੀ ਵੱਲ ਜਾ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਫੌਜ ਅਤੇ ਪੁਲਿਸ ਨੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀ ਜਵਾਨਾਂ ਨੂੰ ਊਧਮਪੁਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਜੰਮੂ-ਕਸ਼ਮੀਰ ਵਿਚ ਫੌਜ ਦੀ ਗੱਡੀ ਡੂੰਘੀ ਖੱਡ ‘ਚ ਡਿਗਣ ਨਾਲ ਜਿਨ੍ਹਾਂ 10 ਜਵਾਨਾਂ ਦੀ ਮੌਤ ਹੋਈ, ਉਨ੍ਹਾਂ ਵਿਚ ਇਕ ਜਵਾਨ ਪੰਜਾਬ ਦਾ ਰਹਿਣ ਵਾਲਾ ਸੀ। ਇਸ ਦਰਦਨਾਕ ਹਾਦਸੇ ‘ਚ ਰੋਪੜ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਚਨੌਲੀ ਦਾ ਨੌਜਵਾਨ ਜੋਬਨਜੀਤ ਸਿੰਘ ਵੀ ਸ਼ਹੀਦ ਹੋ ਗਿਆ। ਇਸ ਹਾਦਸੇ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਜੋਬਨਜੀਤ ਸਿੰਘ ਦਾ 1 ਮਾਰਚ ਨੂੰ ਵਿਆਹ ਸੀ, ਪਰ ਉਸਦੀ ਕਿਸਮਤ ਵਿਚ ਕੁਝ ਹੋਰ ਹੀ ਲਿਖਿਆ ਸੀ।

 

RELATED ARTICLES
POPULAR POSTS