11.6 C
Toronto
Wednesday, March 11, 2026
spot_img
HomeਕੈਨੇਡਾFrontਸਰਬੱਤ ਦਾ ਭਲਾ ਟਰੱਸਟ ਨੇ ਧੀਆਂ ਦੇ ਵਿਆਹ ਲਈ ਇੱਕ-ਇੱਕ ਲੱਖ ਰੁਪਏ...

ਸਰਬੱਤ ਦਾ ਭਲਾ ਟਰੱਸਟ ਨੇ ਧੀਆਂ ਦੇ ਵਿਆਹ ਲਈ ਇੱਕ-ਇੱਕ ਲੱਖ ਰੁਪਏ ਦੇ ਦਿੱਤੇ ਚੈਕ


92 ਬੇਟੀਆਂ ਨੂੰ ਸ਼ਗਨ ਦੇ ਚੁੱਕਾ ਹੈ ਸਰਬੱਤ ਦਾ ਭਲਾ ਟਰੱਸਟ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ 8 ਧੀਆਂ ਦੇ ਵਿਆਹ ਲਈ ਇੱਕ-ਇੱਕ ਲੱਖ ਰੁਪਏ ਦੇ ਚੈਕ ਭੇਟ ਕੀਤੇ। ਇਹ ਸਹਾਇਤਾ ਟਰੱਸਟ ਦੀ ‘ਹੜ੍ਹ ਪ੍ਰਭਾਵਿਤ ਵਿਆਹ ਯੋਜਨਾ’ ਦੇ ਤਹਿਤ ਦਿੱਤੀ ਗਈ ਹੈ। ਇਸ ਮੌਕੇ ਟਰੱਸਟ ਦੇ ਸੰਸਥਾਪਕ ਅਤੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਉਬਰਾਏ ਵਿਸ਼ੇਸ਼ ਤੌਰ ’ਤੇ ਸਰਹੱਦੀ ਖੇਤਰ ਵਿਚ ਪਹੁੰਚੇ। ਡਾ. ਉਬਰਾਏ ਨੇ ਦੱਸਿਆ ਕਿ ਟਰੱਸਟ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ 300 ਧੀਆਂ ਦੇ ਵਿਆਹ ਕਰਨ ਦਾ ਟੀਚਾ ਰੱਖਿਆ ਹੈ। ਇਸ ਯੋਜਨਾ ਦੇ ਲਈ 3 ਕਰੋੜ ਰੁਪਏ ਦਾ ਬਜਟ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਅੰਮਿ੍ਰਤਸਰ ਦੀਆਂ 8, ਤਰਨਤਾਰਨ ਦੀਆਂ 27 ਅਤੇ ਫਿਰੋਜ਼ਪੁਰ ਦੀਆਂ 21 ਧੀਆਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਤੋਂ ਬਾਅਦ, ਟਰੱਸਟ ਹੁਣ ਤੱਕ ਕੁੱਲ 92 ਵਿਆਹ ਕਰਵਾ ਚੁੱਕਾ ਹੈ। ਡਾ. ਉਬਰਾਏ ਨੇ ਇਹ ਵੀ ਦੱਸਿਆ ਕਿ 28 ਜਨਵਰੀ ਨੂੰ ਫਾਜ਼ਿਲਕਾ ਖੇਤਰ ਦੀਆਂ 24 ਹੋਰ ਧੀਆਂ ਦੇ ਵਿਆਹ ਦਾ ਖਰਚਾ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸੌਂਪਿਆ ਜਾਵੇਗਾ।

RELATED ARTICLES
POPULAR POSTS