14 C
Toronto
Friday, September 25, 2026
spot_img
HomeਕੈਨੇਡਾFrontਪੰਜਾਬ ਵਿੱਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, ਦੋ ਦਿਨ ਮੀਂਹ ਪੈਣ ਦੀ...

ਪੰਜਾਬ ਵਿੱਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ

ਪੰਜਾਬ ਵਿੱਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ
ਹਿਮਾਚਲ ਵਿਚ ਵੀ ਮੀਂਹ ਤੇ ਬਰਫਬਾਰੀ ਦੀ ਚਿਤਾਵਨੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਉੱਤਰੀ ਭਾਰਤ ’ਚ ਪਿਛਲੇ ਦਿਨੀਂ ਪਏ ਮੀਂਹ ਤੋਂ ਬਾਅਦ ਮੌਸਮ ਵਿਭਾਗ ਨੇ ਪੰਜਾਬ ’ਚ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ 27 ਤੇ 28 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਉਧਰ ਹਿਮਾਚਲ ਪ੍ਰਦੇਸ਼ ਵਿੱਚ ਵੀ ਤਾਜ਼ਾ ਪੱਛਮੀ ਗੜਬੜੀ ਦੇ ਨਤੀਜੇ ਵਜੋਂ ਭਾਰੀ ਬਰਫਬਾਰੀ ਅਤੇ ਮੀਂਹ ਦਾ ਇੱਕ ਹੋਰ ਦੌਰ ਦੇਖਣ ਨੂੰ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕੁੱਲੂ, ਕਿੰਨੌਰ ਚੰਬਾ ਅਤੇ ਲਾਹੌਲ ਤੇ ਸਪਿਤੀ ਜ਼ਿਲ੍ਹਿਆਂ ਵਿੱਚ 27 ਜਨਵਰੀ ਨੂੰ ਭਾਰੀ ਬਰਫਬਾਰੀ ਅਤੇ ਮੀਂਹ ਲਈ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਫਿਰੋਜ਼ਪੁਰ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਘੱਟੋ ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

RELATED ARTICLES
POPULAR POSTS