7.1 C
Toronto
Sunday, May 3, 2026
spot_img
HomeਕੈਨੇਡਾFront‘ਆਪ’ ਵਿਧਾਇਕ ’ਤੇ ਭਿ੍ਰਸ਼ਟਾਚਾਰ ਦੇ ਇਲਜ਼ਾਮਾਂ ਵਾਲਾ ਮਾਮਲਾ ਭਖਿਆ

‘ਆਪ’ ਵਿਧਾਇਕ ’ਤੇ ਭਿ੍ਰਸ਼ਟਾਚਾਰ ਦੇ ਇਲਜ਼ਾਮਾਂ ਵਾਲਾ ਮਾਮਲਾ ਭਖਿਆ


30 ਲੱਖ ਰੁਪਏ ਰਿਸ਼ਵਤ ਲੈ ਕੇ ਪ੍ਰਧਾਨ ਬਣਾਏ ਜਾਣ ਦੇ ਲੱਗੇ ਇਲਜ਼ਾਮ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਦੇ ਮੌੜ ਵਿਚ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਸਰਕਾਰੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਅੰਦਰ ਭਿ੍ਰਸ਼ਟਾਚਾਰ ਦੇ ਗੰਭੀਰ ਇਲਜ਼ਾਮਾਂ ਨਾਲ ਮਾਮਲਾ ਭਖ ਗਿਆ ਹੈ। ਮੌੜ ਨਗਰ ਕੌਂਸਲ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਕਰਨੈਲ ਸਿੰਘ ਨੇ ਪਾਰਟੀ ਦੇ ਸਥਾਨਕ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ’ਤੇ 30 ਲੱਖ ਰੁਪਏ ਰਿਸ਼ਵਤ ਲੈ ਕੇ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦਾ ਇਲਜ਼ਾਮ ਲਗਾਇਆ ਹੈ। ਲੰਘੇ ਕੱਲ੍ਹ ਗਣਤੰਤਰ ਦਿਵਸ ਸਮਾਗਮ ਦੌਰਾਨ ਬੈਠਣ ਵਾਲੀਆਂ ਸੀਟਾਂ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਕਰਨੈਲ ਸਿੰਘ ਗੁੱਸੇ ਵਿਚ ਆ ਗਏ ਅਤੇ ਉਨ੍ਹਾਂ ਨੇ ਸਾਰਿਆਂ ਦੇ ਸਾਹਮਣੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਵਿਧਾਇਕ ਨੂੰ 30 ਲੱਖ ਰੁਪਏ ਦਿੱਤੇ ਸਨ। ਉਧਰ ਦੂਜੇ ਪਾਸੇ ਵਿਧਾਇਕ ਮਾਈਸਰਖਾਨਾ ਦੇ ਨਜ਼ਦੀਕੀ ਆਗੂਆਂ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਅਤੇ ਇਸ ਨੂੰ ਰਾਜਨੀਤਕ ਸਾਜਿਸ਼ ਕਰਾਰ ਦਿੱਤਾ ਹੈ।

RELATED ARTICLES
POPULAR POSTS