18.3 C
Toronto
Thursday, September 17, 2026
spot_img
HomeਕੈਨੇਡਾFrontਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼...

ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਈਡੀ ਦੀ ਰੇਡ

ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਈਡੀ ਦੀ ਰੇਡ
ਪਹਿਲਾਂ ਹੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ ਅਰੋੜਾ
ਹੁਸ਼ਿਆਰਪੁਰ/ਬਿਊਰੋ ਨਿਊਜ਼
ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀਆਂ ਇਕ ਵਾਰ ਫਿਰ ਮੁਸ਼ਕਲਾਂ ਵਧ ਗਈਆਂ ਹਨ। ਅੱਜ ਬੁੱਧਵਾਰ ਸਵੇਰੇ ਹੁਸ਼ਿਆਰਪੁਰ ਵਿਖੇ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਅਧਿਕਾਰੀਆਂ ਵਲੋਂ ਅਰੋੜਾ ਦੀ ਰਿਹਾਇਸ਼ ਵਿਖੇ ਦਸਤਾਵੇਜ਼ਾਂ ਅਤੇ ਜ਼ਰੂਰੀ ਸਬੂਤਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਡੂੰਘਾਈ ਨਾਲ ਜਾਂਚ ਵੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਅਰੋੜਾ ਦੇ ਘਰ ਬਾਹਰ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਹ ਵੀ ਜ਼ਿਕਰਯੋਗ ਹੈ ਕਿ ਅਰੋੜਾ ਪਹਿਲਾਂ ਹੀ ਡਬਲ ਕੁਰੱਪਸ਼ਨ ਦੇ ਮਾਮਲੇ ਵਿਚ ਫਸੇ ਹੋਏ ਹਨ।

RELATED ARTICLES
POPULAR POSTS