5.3 C
Toronto
Sunday, October 18, 2026
spot_img
HomeਕੈਨੇਡਾFrontਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸਾਈਬਰ ਸੈਲ ਵਲੋਂ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿਚ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਸ਼ਾਮਲ ਹਨ। ਧਮਕੀ ਮਿਲਣ ਤੋਂ ਬਾਅਦ ਜ਼ਿਆਦਾਤਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਅਤੇ ਬੱਚਿਆਂ ਨੂੰ ਵਾਪਸ ਉਨ੍ਹਾਂ ਦੇ ਘਰੀਂ ਭੇਜ ਦਿੱਤਾ ਗਿਆ। ਇਸ ਸਬੰਧੀ ਐਸ.ਐਸ.ਪੀ. ਕੰਵਰਦੀਪ ਕੌਰ ਨੇ ਦੱਸਿਆ ਕਿ 26 ਸਕੂਲਾਂ ਨੂੰ ਧਮਕੀ ਭਰੇ ਸੰਦੇਸ਼ ਮਿਲੇ ਹਨ, ਜਿਨ੍ਹਾਂ ਵਿਚੋਂ 10 ਸਕੂਲਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਹੈ ਅਤੇ ਜਾਂਚ ਦੌਰਾਨ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਧਮਕੀਆਂ ਦੀ ਸਾਈਬਰ ਸੈਲ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਚੱਲਦਿਆਂ ਐਸਐਸਪੀ ਨੇ ਸਕੂਲ ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਚੰਡੀਗੜ੍ਹ ਪੁਲਿਸ ਪੂੁਰੀ ਤਰ੍ਹਾਂ ਚੌਕਸ ਹੈ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

RELATED ARTICLES
POPULAR POSTS