6.9 C
Toronto
Thursday, April 30, 2026
spot_img
HomeਕੈਨੇਡਾFrontਭਾਰਤ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ

ਭਾਰਤ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ


1 ਤੋਲਾ ਸੋਨੇ ਦੀ ਕੀਮਤ 1 ਲੱਖ 75 ਹਜ਼ਾਰ ਤੋਂ ਵੀ ਟੱਪੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੱਜ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਸੋਨੇ ਅਤੇ ਚਾਂਦੀ ਦੇ ਵਾਅਦਾ ਬਾਜ਼ਾਰ ਦੀਆਂ ਕੀਮਤਾਂ 6 ਫੀਸਦੀ ਵਧ ਕੇ ਰਿਕਾਰਡ ਉਚਾਈ ’ਤੇ ਪਹੁੰਚ ਗਈਆਂ ਹਨ। ਇਸਦਾ ਮੁੱਖ ਕਾਰਨ ਵਿਦੇਸ਼ੀ ਕੀਮਤਾਂ ਵਿਚ ਵਾਧਾ ਅਤੇ ਰੁਪਏ ਦੀ ਕੀਮਤ ਵਿਚ ਆਈ ਭਾਰੀ ਗਿਰਾਵਟ ਹੈ, ਜੋ ਕਰੀਬ ਆਪਣੇ ਸਭ ਤੋਂ ਹੇਠਲੇ ਪੱਧਰ ’ਤੇ ਆ ਗਿਆ ਹੈ। ਘਰੇਲੂ ਸੋਨਾ ਵਾਅਦਾ 6 ਫੀਸਦੀ ਦੀ ਤੇਜ਼ੀ ਨਾਲ 1 ਲੱਖ 75 ਹਜ਼ਾਰ, 869 ਰੁਪਏ ਪ੍ਰਤੀ 10 ਗਰਾਮ ਦੇ ਰਿਕਾਰਡ ਪੱਧਰ ’ਤੇ ਜਾ ਪਹੁੰਚਿਆ। ਇਸੇ ਤਰ੍ਹਾਂ ਚਾਂਦੀ ਦਾ ਵਾਅਦਾ ਬਜ਼ਾਰ ਵੀ 6 ਫੀਸਦੀ ਉਛਾਲ ਨਾਲ 4 ਲੱਖ 7 ਹਜ਼ਾਰ 456 ਰੁਪਏ ਪ੍ਰਤੀ ਕਿਲੋਗਰਾਮ ਦੇ ਹੁਣ ਤੱਕ ਦੇ ਸਭ ਤੋਂ ਉਚੇ ਪੱਧਰ ’ਤੇ ਦਰਜ ਕੀਤਾ ਗਿਆ ਹੈ। ਸੋਨੇ ਅਤੇ ਚਾਂਦੀ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਹਰ ਵਰਗ ਦੇ ਲੋਕਾਂ ਨੂੰ ਸੋਚਣ ਲਈ ਮਜਬੂਰ ਕੀਤਾ ਹੈ।

RELATED ARTICLES
POPULAR POSTS