19.8 C
Toronto
Monday, May 4, 2026
spot_img
HomeਕੈਨੇਡਾFrontਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋ ਨੇ ਮਜੀਠੀਆ ਨਾਲ ਜੇਲ੍ਹ ’ਚ...

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋ ਨੇ ਮਜੀਠੀਆ ਨਾਲ ਜੇਲ੍ਹ ’ਚ ਕੀਤੀ ਮੁਲਾਕਾਤ


ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ’ਤੇ ਲੱਗੇ ਇਲਜ਼ਾਮਾਂ ਨੂੰ ਦੱਸਿਆ ਝੂਠਾ
ਨਾਭਾ/ਬਿਊਰੋ ਨਿਊਜ਼
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਬਿਕਰਮ ਸਿੰਘ ਮਜੀਠੀਆ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਹੈ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ਨਾਲ ਕਰੀਬ ਅੱਧਾ ਘੰਟਾ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਜੀਠੀਆ ਉੱਪਰ ਲੱਗੇ ਸਾਰੇ ਇਲਜ਼ਾਮ ਝੂਠੇ ਹਨ। ਧਿਆਨ ਰਹੇ ਕਿ ਡੇਰਾ ਬਿਆਸ ਮੁਖੀ ਨੇ ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਦੂਜੀ ਵਾਰ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਰਿਸ਼ਤੇਦਾਰ ਹਨ, ਜਿਸ ਕਾਰਨ ਉਹ ਉਨ੍ਹਾਂ ਨੂੰ ਮਿਲਣ ਮੁੜ ਆਏ ਹਨ। ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਹਾਰਾਜਾ ਰਿਪੁਦਮਨ ਸਿੰਘ ਦੇ ਵਾਰਸਾਂ ਦੇ ਪਰਿਵਾਰਕ ਸਮਾਗਮ ਵਿੱਚ ਵੀ ਸ਼ਾਮਲ ਹੋਏ। ਜਿੱਥੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਪੰਜਾਬ ਦੇ ਵੱਖ-ਵੱਖ ਸਿਆਸੀ ਤੇ ਧਾਰਮਿਕ ਆਗੂ ਵੀ ਪਹੁੰਚੇ ਸਨ।

RELATED ARTICLES
POPULAR POSTS