-7.4 C
Toronto
Wednesday, February 4, 2026
spot_img
HomeਕੈਨੇਡਾFrontਰਾਜਾ ਵੜਿੰਗ ਅਤੇ ਗੁਰਜੀਤ ਔਜਲਾ ਸਣੇ 8 ਕਾਂਗਰਸੀ ਸੰਸਦ ਮੈਂਬਰ ਇਜਲਾਸ ਦੇ...

ਰਾਜਾ ਵੜਿੰਗ ਅਤੇ ਗੁਰਜੀਤ ਔਜਲਾ ਸਣੇ 8 ਕਾਂਗਰਸੀ ਸੰਸਦ ਮੈਂਬਰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਸਸਪੈਂਡ


ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਦੀ ਕਾਰਵਾਈ ਅੱਜ ਵੀ ਹੰਗਾਮਿਆਂ ਭਰਪੂਰ ਹੀ ਰਹੀ ਹੈ ਅਤੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਅੱਜ ਸਵੇਰੇੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਬਹਿਸਬਾਜ਼ੀ ਹੋਈ, ਜਿਸ ਕਾਰਨ ਕਾਰਵਾਈ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ। ਅਸਲ ਵਿਚ ਮਾਹੌਲ ਉਸ ਸਮੇਂ ਗਰਮਾ ਗਿਆ, ਜਦੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸਾਬਕਾ ਜਨਰਲ ਐਮ.ਐਮ. ਨਰਵਣੇ ਦੀ ਅਣ-ਪ੍ਰਕਾਸ਼ਿਤ ਕਿਤਾਬ ਬਾਰੇ ਬੋਲਣਾ ਸ਼ੁਰੂ ਕੀਤਾ। ਰਾਹੁਲ ਨੂੰ ਲੰਘੇ ਕੱਲ੍ਹ ਵਾਂਗ ਇਕ ਵਾਰ ਫਿਰ ਤੋਂ ਸਪੀਕਰ ਵਲੋਂ ਅਜਿਹਾ ਕਰਨ ਤੋਂ ਰੋਕਿਆ ਤਾਂ ਕਾਂਗਰਸ ਅਤੇ ਹੋਰ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਵਲੋਂ ਤਿੱਖੀ ਬਹਿਸਬਾਜ਼ੀ ਕੀਤੀ ਗਈ ਅਤੇ ਕੁਝ ਸੰਸਦ ਮੈਂਬਰਾਂ ਨੇ ਸਪੀਕਰ ਵੱਲ ਪੇਪਰ ਵਗ੍ਹਾ ਕੇ ਮਾਰ ਦਿੱਤੇ। ਸੰਸਦ ਵਿਚ ਹੋਈ ਘਟਨਾ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਅਤੇ ਮੰਤਰੀ ਕਿਰਨ ਰਿਜੀਜੂ ਨੇ ਵਿਰੋਧੀ ਧਿਰਾਂ ਦੇ ਇਨ੍ਹਾਂ ਸੰਸਦ ਮੈਂਬਰਾਂ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਾਜਾ ਵੜਿੰਗ ਅਤੇ ਗੁਰਜੀਤ ਸਿੰਘ ਔਜਲਾ ਸਣੇ 8 ਕਾਂਗਰਸੀ ਸੰਸਦ ਮੈਂਬਰਾਂ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਸਸਪੈਂਡ ਕਰ ਦਿੱਤਾ ਗਿਆ।

RELATED ARTICLES
POPULAR POSTS