ਸਿੱਧੂ ਨੇ ਕਿਹਾ, ਟਰੱਸਟ ਭੰਗ ਕਰਨੇ ਏਨਾ ਸੌਖਾ ਕੰਮ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਖ਼ਲ ਨਾਲ ਸੂਬੇ ਵਿਚਲੇ ਇੰਪਰੂਵਮੈਂਟ ਟਰੱਸਟਾਂ ਦਾ ਵਜੂਦ ਖ਼ਤਮ ਹੋਣ ਤੋਂ ਬਚ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਚੋਣ ਮੈਨੀਫੈਸਟੋ ਵਿੱਚ ਇੰਪਰੂਵਮੈਂਟ ਟਰੱਸਟ ਖ਼ਤਮ ਕਰਨ ਦੇ ਕੀਤੇ ਵਾਅਦੇ ਨੂੰ ਪੁਗਾਉਣਾ ਚਾਹੁੰਦੇ ਸੀ, ਪਰ ਸਿੱਧੂ ਨੇ ਦਖ਼ਲ ਦਿੰਦਿਆਂ ਕਿਹਾ ਕਿ ਟਰੱਸਟ ਭੰਗ ਕਰਨੇ ਇੰਨਾ ਸੌਖਾ ਕੰਮ ਨਹੀਂ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸ਼ਹਿਰਾਂ ਦਾ ਮਾੜਾ ਮੋਟਾ ਵਿਕਾਸ ਟਰੱਸਟਾਂ ਦੇ ਸਹਾਰੇ ਹੁੰਦਾ ਹੈ ਕਿਉਂਕਿ ਮਿਉਂਸਿਪਲ ਕਮੇਟੀਆਂ ਦੇ ਪੱਲੇ ਸਰਕਾਰ ਕੁਝ ਨਹੀਂ ਪਾਉਂਦੀ। ਮੰਤਰੀ ਦੇ ਦਖ਼ਲ ਤੋਂ ਬਾਅਦ ਟਰੱਸਟ ਖ਼ਤਮ ਕਰਨ ਦੀ ਮੁੱਦੇ ‘ਤੇ ਕੋਈ ਫ਼ੈਸਲਾ ਨਹੀਂ ਹੋ ਸਕਿਆ। ਸਿੱਧੂ ਦੇ ਦਖ਼ਲ ਤੋਂ ਬਾਅਦ ਮੰਤਰੀ ਮੰਡਲ ਵਿੱਚ ਹੁਣ ਇਹ ਸਹਿਮਤੀ ਬਣੀ ਹੈ ਕਿ ਸਥਾਨਕ ਸਰਕਾਰ ਵਿਭਾਗ ਵੱਲੋਂ ਇੰਪਰੂਵਮੈਂਟ ਟਰੱਸਟਾਂ ਸਬੰਧੀ ਰਿਪੋਰਟ ਅਗਲੀ ਮੀਟਿੰਗ ਦੌਰਾਨ ਦਿੱਤੀ ਜਾਵੇਗੀ। ਰਿਪੋਰਟ ਨੂੰ ਘੋਖਣ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …