14.3 C
Toronto
Sunday, September 27, 2026
spot_img
HomeਕੈਨੇਡਾFrontਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਰਾਹੁਲ ਗਾਂਧੀ ਦੀ ਟਿੱਪਣੀ ਦੀ ਕੀਤੀ...

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਰਾਹੁਲ ਗਾਂਧੀ ਦੀ ਟਿੱਪਣੀ ਦੀ ਕੀਤੀ ਨਿੰਦਾ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਰਾਹੁਲ ਗਾਂਧੀ ਦੀ ਟਿੱਪਣੀ ਦੀ ਕੀਤੀ ਨਿੰਦਾ
ਕਿਹਾ : ਸਿੱਖ ਕਦੇ ਵੀ ਗੱਦਾਰ ਨਹੀਂ ਹੋ ਸਕਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਭਾਜਪਾ ਸਰਕਾਰ ਵਿਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਰਾਹੁਲ ਗਾਂਧੀ ਵਲੋਂ ਰਵਨੀਤ ਸਿੰਘ ਬਿੱਟੂ ਖਿਲਾਫ ਕੀਤੀ ਗਈ ਟਿੱਪਣੀ ਦੀ ਸਖਤ ਨਿੰਦਾ ਕੀਤੀ ਹੈ। ਰਾਹੁਲ ਗਾਂਧੀ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਗੱਦਾਰ ਕਿਹਾ ਹੈ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਬਿੱਟੂ ਦਾ ਪੱਖ ਲੈਂਦਿਆਂ ਇਸ ਨੂੰ ਬਹੁਤ ਹੀ ਸ਼ਰਮਨਾਕ ਦੱਸਿਆ। ਸਿਰਸਾ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਇਕ ਸਿੱਖ ਹੈ ਅਤੇ ਸਿੱਖ ਕਦੇ ਵੀ ਗੱਦਾਰ ਨਹੀਂ ਹੋ ਸਕਦਾ। ਸਿਰਸਾ ਨੇ ਕਿਹਾ ਕਿ ਜੇ ਕੋਈ ਗੱਦਾਰ ਹੈ ਅਤੇ ਉਹ ਗਾਂਧੀ ਪਰਿਵਾਰ ਹੈ, ਜਿਸ ਨੇ ਸ੍ਰੀ ਹਰਿਮੰਦਰ ਸਾਹਿਬ ਉਤੇ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕੀਤਾ ਸੀ। ਮੰਤਰੀ ਸਿਰਸਾ ਨੇ ਕਿਹਾ ਕਿ ਮੈਂ ਮਾਨਯੋਗ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਰਾਹੁਲ ਗਾਂਧੀ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਦੱਸਣਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਅਤੇ ਰਾਹੁਲ ਗਾਂਧੀ ਵਿਚਾਲੇ ਹੋਈ ਤਿੱਖੀ ਬਹਿਸ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

RELATED ARTICLES
POPULAR POSTS