Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਮੰਤਰੀਆਂ ਨੇ ਗੱਡੀਆਂ ਤੋਂ ਲਾਲ ਬੱਤੀਆਂ ਉਤਾਰੀਆਂ

ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਮੰਤਰੀਆਂ ਨੇ ਗੱਡੀਆਂ ਤੋਂ ਲਾਲ ਬੱਤੀਆਂ ਉਤਾਰੀਆਂ

ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੇ ਮੰਤਰੀ ਮੰਡਲ ਨੇ ਆਪਣੀਆਂ ਗੱਡੀਆਂ ਤੋਂ ਲਾਲ ਬੱਤੀਆਂ ਉਤਾਰ ਦਿੱਤੀਆਂ ਹਨ। ਹਾਲਾਂਕਿ ਲਾਲ ਬੱਤੀ ਹਟਾਉਣ ਬਾਰੇ ਕੈਬਨਿਟ ਵਿਚ ਪਾਸ ਕੀਤੇ ਗਏ ਮਤੇ ਮੁਤਾਬਕ ਨੋਟੀਫ਼ੀਕੇਸ਼ਨ ਜਾਰੀ ਹੋਣਾ ਬਾਕੀ ਹੈ। ਨੋਟੀਫ਼ੀਕੇਸ਼ਨ ਤੋਂ ਪਹਿਲਾਂ ਹੀ ਮੁੱਖ ਮੰਤਰੀ ਸਮੇਤ ਸਾਰੇ ਮੰਤਰੀਆਂ ਨੇ ઠ ਵੀ.ਆਈ.ਪੀ. ਕਲਚਰ ਖ਼ਤਮ ਕਰਨ ਬਾਰੇ ਮੰਤਰੀ ਮੰਡਲ ਦੇ ਫ਼ੈਸਲੇ ‘ਤੇ ਤੁਰੰਤ ਅਮਲ ਕਰਦਿਆਂ ਆਪਣੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ ਹਨ।
ਮੁੱਖ ਮੰਤਰੀ ਤੇ ਮੰਤਰੀਆਂ ਦੇ ਵਾਹਨਾਂ ਤੋਂ ਲਾਲ ਬੱਤੀਆਂ ਹਟਾਉਣ ਨਾਲ ਸੂਬਾ ਸਰਕਾਰ ਦੇ ਉਨ੍ਹਾਂ ਯਤਨਾਂ ਦਾ ਮੁੱਢ ਬੰਨ੍ਹਿਆ ਗਿਆ ਹੈ ਜਿਸ ਦਾ ਮਕਸਦ ਸਰਕਾਰੀ ਮਸ਼ੀਨਰੀ ਵਿਚੋਂ ਜ਼ੋਰ-ਸ਼ੋਰ ਨਾਲ ਪ੍ਰਚਾਰੇ ਜਾਂਦੇ ਵੀ.ਆਈ.ਪੀ. ਸਭਿਆਚਾਰ  ਦਾ ਮੁਕੰਮਲ ਸਫ਼ਾਇਆ ਕਰਨਾ ਹੈ ਜੋ ਲੰਘੇ ਵਰ੍ਹਿਆਂ ਤੋਂ ਖ਼ਜ਼ਾਨੇ ‘ਤੇ ਵੱਡਾ ਬੋਝ ਪੈਣ ਦੇ ਨਾਲ-ਨਾਲ ਆਮ ਆਦਮੀ ਲਈ ਘੋਰ ਮੁਸੀਬਤਾਂ ਦਾ ਕਾਰਨ ਬਣਿਆ ਹੋਇਆ ਹੈ।ਦਸਿਆ ਗਿਆ ਕਿ ਐਮਰਜੈਂਸੀ ਹਸਪਤਾਲ, ਐਂਬੂਲੈਂਸ, ਅੱਗ ਬੁਝਾਊ ਵਾਹਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਤੇ ਬਾਕੀ ਜੱਜਾਂ ਦੇ ਵਾਹਨਾਂ ਨੂੰ ਛੱਡ ਕੇ ਸਰਕਾਰੀ ਵਾਹਨਾਂ ‘ਤੇ ਲਾਲ ਬੱਤੀ ਦੀ ਵਰਤੋਂ ਬਾਰੇ ਨੀਤੀ ਨੂੰ ਅੰਤਮ ਰੂਪ ਦੇਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਲੋੜੀਂਦਾ ਨੋਟੀਫ਼ੀਕੇਸ਼ਨ ਜਾਰੀ ਹੁੰਦਿਆਂ ਹੀ ਸਾਰੇ ਸਰਕਾਰੀઠਵਿਭਾਗਾਂ ਵਲੋਂ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਫ਼ੈਸਲਿਆਂ ਨੂੰ ਸਮਾਂਬੱਧ ਢਾਂਚੇ ਵਿਚ ਅਮਲ ਵਿਚ ਲਿਆਂਦਾ ਜਾਵੇਗਾ। ਮੁੱਖ ਮੰਤਰੀ ਅਤੇ ਸਬੰਧਤ ਮੰਤਰੀ ਇਸ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਤਾਂਕਿ ਇਸ ਵਿਚ ਕੋਈ ਔਕੜ ਜਾਂ ਦੇਰੀ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ।
ਬਿਨਾ ਲਾਲ ਬੱਤੀ ਤੋਂ ਕੌਣ ਪਛਾਣੇਗਾ : ਰਾਣਾ ਗੁਰਜੀਤ ਕੈਬਨਿਟ ਮੰਤਰੀ
ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਮੇਰੀ ਚਿੰਤਾ ਇਸ ਗੱਲ ਨੂੰ ਲੈ ਕੇ ਹੈ ਕਿ ਬਿਨਾ ਲਾਲ ਬੱਤੀ ਮੰਤਰੀਆਂ ਨੂੰ ਪਹਿਚਾਣੇਗਾ ਕੌਣ। ਰਸਤੇ ਵਿਚ ਕਿਸੇ ਤਰ੍ਹਾਂ ਦਾ ਖਤਰਾ ਹੋਣ ਜਾਂ ਹਾਦਸੇ ਵਿਚ ਮੰਤਰੀ ਨੂੰ ਤੁਰੰਤ ਮੱਦਦ ਮਿਲਣੀ ਮੁਸ਼ਕਲ ਹੋ ਜਾਵੇਗੀ। ਫਿਰ ਵੀ ਜੇਕਰ ਸੀਐਮ ਸਾਹਬ ਕਹਿਣਗੇ ਤਾਂ ਮੈਂ ਵੀ ਲਾਲ ਬੱਤੀ ਹਟਾ ਦਿਆਂਗਾ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …