16.4 C
Toronto
Tuesday, September 29, 2026
spot_img
Homeਭਾਰਤਲੋਕ ਸਭਾ 'ਚ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਬਿਨਾ ਧੰਨਵਾਦ ਮਤਾ ਪਾਸ

ਲੋਕ ਸਭਾ ‘ਚ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਬਿਨਾ ਧੰਨਵਾਦ ਮਤਾ ਪਾਸ

ਲੋਕ ਸਭਾ ‘ਚ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਬਿਨਾ ਧੰਨਵਾਦ ਮਤਾ ਪਾਸਨਵੀਂ ਦਿੱਲੀ : ਲੋਕ ਸਭਾ ਵਿਚ ਬਜਟ ਇਜਲਾਸ ਦੌਰਾਨ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਖਾਸਾ ਹੰਗਾਮਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਸ਼ਣ ਨਾ ਦੇ ਸਕੇ। ਅਜਿਹਾ 2004 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ, ਜਦੋਂ ਪ੍ਰਧਾਨ ਮੰਤਰੀ ਨੇ ਸੰਬੋਧਨ ਨਾ ਕੀਤਾ ਹੋਵੇ ਅਤੇ ਧੰਨਵਾਦ ਮਤਾ ਪਾਸ ਹੋ ਗਿਆ ਹੋਵੇ। ਇਸ ਤੋਂ ਪਹਿਲਾਂ 2004 ਵਿਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਧੰਨਵਾਦ ਮਤੇ ਵੇਲੇ ਬੋਲਣ ਨਹੀਂ ਦਿੱਤਾ ਗਿਆ ਸੀ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਮਹਿਲਾ ਸੰਸਦ ਮੈਂਬਰਾਂ ਦੇ ਹੰਗਾਮੇ ਦੇ ਚੱਲਦਿਆਂ ਸੰਸਦ ਦੀ ਕਾਰਵਾਈ ਅਗਲੇ ਦਿਨ ਲਈ ਮੁਅੱਤਲ ਕਰ ਦਿੱਤੀ ਗਈ ਸੀ ਅਤੇ ਇਸਦੇ ਚੱਲਦਿਆਂ ਪੀਐਮ ਮੋਦੀ ਦਾ ਸੰਬੋਧਨ ਵੀ ਟਾਲ ਦਿੱਤਾ ਗਿਆ ਸੀ।

 

RELATED ARTICLES
POPULAR POSTS