ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਅਖੀਰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਰਾਜ਼ੀ ਹੋ ਗਏ ਹਨ। ਇਸ ਮੁੱਦੇ ‘ਤੇ ਦੋਵੇਂ ਰਾਜਾਂ ਦੀਆਂ ਸਰਕਾਰਾਂ ਨੂੰ ਰਜ਼ਾਮੰਦ ਕਰਨ ਵਾਲੇ ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੇ ਦੱਸਿਆ ਕਿ ਹਵਾਈ ਅੱਡੇ ਦੇ ਨਾਂ ‘ਤੇ ਪੰਜਾਬ ਤੇ ਹਰਿਆਣਾ ਵਿੱਚ ਸਹਿਮਤੀ ਬਣ ਗਈ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਸ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਦਾ ਨਾਂ ਦੇਣ ਲਈ ਰਾਜ਼ੀ ਹੋ ਗਏ ਹਨ।ਪੰਜਾਬ ਭਾਜਪਾ ਦੇ ਬਿਆਨ ਮੁਤਾਬਕ ਕੇਂਦਰੀ ਸ਼ਹਿਰੀ ਹਵਾਬਾਜ਼ੀ ਬਾਰੇ ਰਾਜ ਮੰਤਰੀ ਮਹੇਸ਼ ਸ਼ਰਮਾ ਨੂੰ ਲਿਖੇ ਪੱਤਰ ਵਿੱਚ ਪਾਰਟੀ ਨੇ ਮੰਗ ਕੀਤੀ ਹੈ ਕਿ 23 ਮਾਰਚ ਤੋਂ ਪਹਿਲਾਂ ਇਸ ਹਵਾਈ ਅੱਡੇ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਜਾਵੇ ਕਿਉਂਕਿ ਇਸ ਦਿਨ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 11 ਸਤੰਬਰ ਨੂੰ ਉਦਘਾਟਨ ਕੀਤਾ ਸੀ।ઠ
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ
ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : …