16.8 C
Toronto
Saturday, October 10, 2026
spot_img
Homeਪੰਜਾਬਮਜੀਠੀਆ ਖਿਲਾਫ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦਾ ਕੇਸ ਟਿਕਣ...

ਮਜੀਠੀਆ ਖਿਲਾਫ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦਾ ਕੇਸ ਟਿਕਣ ਵਾਲਾ ਨਹੀਂ : ਕੁੰਵਰ ਵਿਜੇ ਪ੍ਰਤਾਪ

ਮਜੀਠੀਆ ਖਿਲਾਫ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦਾ ਕੇਸ ਟਿਕਣ ਵਾਲਾ ਨਹੀਂ : ਕੁੰਵਰ ਵਿਜੇ ਪ੍ਰਤਾਪਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ (ਉਤਰੀ) ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨਰਾਜ਼ ਹੋਏ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਭਗਵੰਤ ਮਾਨ ਸਰਕਾਰ ‘ਤੇ ਕਰੜਾ ਤਨਜ਼ ਕਸਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਹਾਲ ਹੀ ਵਿਚ ਵਿਜੀਲੈਂਸ ਵਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੀਤਾ ਗਿਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਟਿਕਣ ਵਾਲਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮਜੀਠੀਆ ਖਿਲਾਫ ਇਹ ਕੇਸ ਕਰੀਬ 7 ਮਹੀਨੇ ਪਹਿਲਾਂ ਦਰਜ ਹੋਇਆ ਸੀ ਅਤੇ ਇਹ ਕੇਸ ਡਰੱਗ ਵਾਲੇ ਮਾਮਲੇ ਤੋਂ ਵੱਖਰਾ ਹੈ। ਕੁੰਵਰ ਵਿਜੇ ਪ੍ਰਤਾਪ ਨੇ ਇਲਜ਼ਾਮ ਲਗਾਇਆ ਕਿ ਸਰਕਾਰੀ ਤੰਤਰ ਦੀ ਲਾਪਰਵਾਹੀ ਕਾਰਨ ਹੀ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਜ਼ਮਾਨਤ ਮਿਲੀ ਸੀ, ਕਿਉਂਕਿ ਸਰਕਾਰ ਸਮੇਂ ਸਿਰ ਚਲਾਨ ਪੇਸ਼ ਕਰਨ ਵਿਚ ਨਾਕਾਮ ਰਹੀ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ, ਜੋ ਅਦਾਲਤ ਵਿਚ ਟਿਕਣ ਵਾਲਾ ਨਹੀਂ ਹੈ।

RELATED ARTICLES
POPULAR POSTS