9.1 C
Toronto
Thursday, March 26, 2026
spot_img
Homeਪੰਜਾਬਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਦਫਤਰ 'ਚ ਲਾਇਆ ਧਰਨਾ

ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਦਫਤਰ ‘ਚ ਲਾਇਆ ਧਰਨਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਚੰਡੀਗੜ੍ਹ ਸਥਿਤ ਪੰਜਾਬ ਦੇ ਡੀ.ਜੀ.ਪੀ ਦਫਤਰ ਵਿਖੇ ਪੱਕਾ ਧਰਨਾ ਲਾ ਕੇ ਬੈਠ ਗਏ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 328 ਸਰੂਪਾਂ ਦੇ ਮਾਮਲੇ ਵਿਚ ਐਸ.ਆਈ.ਟੀ. ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਪਰਚਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੁਲਿਸ ਟੀਮ ਮੇਰੇ ਅਕਾਊਂਟੈਂਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਨਾਲ ਕੋਈ ਸਬੰਧ ਵੀ ਨਹੀਂ।
ਸੁਖਬੀਰ ਨੇ ਕਿਹਾ ਕਿ ਉਹ ਖੁਦ ਗ੍ਰਿਫਤਾਰੀ ਦੇਣ ਲਈ ਆਏ ਹਨ, ਉਨ੍ਹਾਂ ਉਤੇ ਪਰਚਾ ਦਰਜ ਕਰੋ ਅਤੇ ਜਾਂਚ ਕਰੋ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਚ ਹੋਈ ਹੈ।

RELATED ARTICLES

POPULAR POSTS