ਚੰਡੀਗੜ੍ਹ : ਸ਼੍ਰੋਮਣੀ ਪਰਵਾਸੀ ਸਾਹਿਤਕਾਰ ਡਾ ਗੁਰਬਖ਼ਸ਼ ਸਿੰਘ ਭੰਡਾਲ ਨੂੰ ਨਨਕਾਣਾ ਸਾਹਿਬ ਦੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰ ਨਾਮਜ਼ਦ ਕਰਨ ਤੇ ਅੱਖਰ ਮੰਚ ਕਪੂਰਥਲਾ ਦੇ ਸਰਪ੍ਰਸਤ ਅਤੇ ਉਘੇ ਲੇਖਕ ਤੇ ਸ਼ਾਇਰ ਪ੍ਰੋ. ਕੁਲਵੰਤ ਔਜਲਾ, ਮੰਚ ਦੇ ਪ੍ਰਧਾਨ ਤੇ ਨੈਸ਼ਨਲ ਅਵਾਰਡੀ ਸਰਵਣ ਸਿੰਘ ਔਜਲਾ, ਉਘੇ ਚਿੰਤਕ ਤੇ ਆਲੋਚਕ ਡਾ. ਸਰਦੂਲ ਸਿੰਘ ਔਜਲਾ, ਸੇਵਾ-ਮੁੱਕਤ ਜ਼ਿਲ੍ਹਾ ਸਿਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ, ਬਾਬਾ ਨਿਰਮਲ ਸਿੰਘ ਸਪੇਨ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ (ਰਿਟ.) ਰਤਨ ਸਿੰਘ ਸੰਧੂ, ਊਧਮ ਸਿੰਘ ਔਜਲਾ, ਜਸਵਿੰਦਰ ਸਿੰਘ ਚਾਹਲ, ਹਰਜਿੰਦਰ ਸਿੰਘ ਔਜਲਾ ਅਮਰੀਕਾ, ਜਰਨੈਲ ਸਿੰਘ ਭੰਡਾਲ ਕੈਨੇਡਾ, ਡਾ. ਗਗਨਗੀਤ ਸਿੰਘ ਔਜਲਾ ਯੂ ਕੇ, ਹਰਪਿੰਦਰ ਸਿੰਘ ਬਾਜਵਾ, ਜਸਵਿੰਦਰ ਸਿੰਘ ਕੋਟ ਕਰਾਰ ਖਾਂ, ਸੁਰਜੀਤ ਸਿੰਘ ਠੀਕਰੀਵਾਲ, ਆਰਟਿਸਟ ਜਸਬੀਰ ਸਿੰਘ ਸੰਧੂ, ਜਰਨੈਲ ਸਿੰਘ ਮੋਠਾਂਵਾਲਾ ਅਤੇ ਮੰਚ ਨਾਲ ਸਬੰਧਤ ਮੈਂਬਰਾਂ ਨੇ ਡਾ. ਭੰਡਾਲ ਨੂੰ ਮੁਬਾਰਕਬਾਦ ਦਿੱਤੀ। ਵਰਨਣਯੋਗ ਹੈ ਕਿ ਕਪੂਰਥਲਾ ਦੇ ਪਿੰਡ ਭੰਡਾਲ ਬੇਟ ਦੇ ਜੰਮਪਲ ਨੇ-ਵੱਖ ਵੱਖ ਵਿਸ਼ਿਆਂ ‘ਤੇ 30 ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਹਨ।
33 ਸਾਲ ਪੰਜਾਬ ਦੇ ਕਾਲਜਾਂ ਵਿਚ ਪੜ੍ਹਾਉਣ ਤੋਂ ਬਾਅਦ, ਡਾ. ਭੰਡਾਲ ਪਿਛਲੇ ਦਸ ਸਾਲਾਂ ਤੋਂ ਅਮਰੀਕਾ ਦੀ ਕਲੀਵਲੈਂਡ ਸਟੇਟ ਯੂਨੀਵਰਸਿਟੀ ਵਿਚ ਫਿਜਿਕਸ ਪੜ੍ਹਾ ਰਹੇ ਹਨ।
ਡਾ. ਭੰਡਾਲ ਅੰਤਰਰਾਸ਼ਟਰੀ ਪੱਧਰ ਦੀਆਂ ਉਨ੍ਹਾਂ ਦਸ ਸ਼ਖਸੀਅਤਾਂ ਵਿਚ ਸ਼ਾਮਲ ਹਨ ਜਿਨ੍ਹਾਂ ਨੂੰ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਨਨਕਾਣਾ ਸਾਹਿਬ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰ ਬਣਨ ਦਾ ਮਾਣ ਹਾਸਲ ਹੋਇਆ ਹੈ।

