ਚੰਡੀਗੜ੍ਹ : ਪੰਜਾਬ ਵਿੱਚ ਸੱਤਾ ਤਬਦੀਲੀ ਮਗਰੋਂ ਪੁਲਿਸ ਵਿੱਚ ਹੋਏ ਵੱਡੇ ਫੇਰਬਦਲ ਨਾਲ ਸਰਕਾਰ ਤੇ ਹੁਕਮਰਾਨ ਧਿਰ ਵਿੱਚ ਹਲਚਲ ਪਾਈ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀਆਂ ਦੇ ਤਬਾਦਲੇ ਦੇ ਮੁੱਦੇ ‘ਤੇ ਡੀਜੀਪੀ ਸੁਰੇਸ਼ ਅਰੋੜਾ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਸ਼ਿਕਾਇਤਾਂ ਪਹੁੰਚੀਆਂ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਅਰੋੜਾ ਦੀ ‘ਖਿਚਾਈ’ ਵੀ ਕੀਤੀ ਹੈ। ਮੌਕੇ ‘ਤੇ ਮੌਜੂਦ ਇੱਕ ਮੰਤਰੀ ਨੇ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਚੰਡੀਗੜ੍ਹ ਵਿੱਚ ਇੱਕ ਕਾਂਗਰਸੀ ਨੇਤਾ ਦੇ ਘਰ ਰਾਤਰੀ ਭੋਜ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਦੇ ਤਬਾਦਲੇ ਬਾਰੇ ਡੀਜੀਪੀ ਨੂੰ ਵਿਚਾਰ ਕਰਨ ਲਈ ਵੀ ਕਿਹਾ ਹੈ। ਇਸ ਸੀਨੀਅਰ ਮੰਤਰੀ ਮੁਤਾਬਕ ਮੁੱਖ ਮੰਤਰੀ ਨੇ ਕਈ ਬੰਦਿਆਂ ਦੀ ਮੌਜੂਦਗੀ ਵਿੱਚ ਡੀਜੀਪੀ ਨੂੰ ਸਪੱਸ਼ਟ ਕੀਤਾ ਕਿ ਐਸਐਸਪੀਜ਼ ਦੀ ਤਾਇਨਾਤੀ ਦੇ ਮੁੱਦੇ ‘ਤੇ ਬਹੁਤ ਜ਼ਿਆਦਾ ਸ਼ਿਕਾਇਤਾਂ ਮਿਲ ਰਹੀਆਂ ਹਨ। ਪੁਲਿਸ ਅੰਦਰਲੇ ਸੂਤਰਾਂ ਨੇ ਦੱਸਿਆ ਕਿ ਡੀਜੀਪੀ ਨੇਤਾਵਾਂ ਦੀ ਮੌਜੂਦਗੀ ਵਿੱਚ ਤਾਂ ਕੁੱਝ ਨਹੀਂ ਆਖ ਸਕੇ ਪਰ ਬਾਅਦ ਵਿਚ ਮੁੱਖ ਮੰਤਰੀ ਦੇ ਸਾਹਮਣੇ ਇਸ ਮੁੱਦੇ ‘ਤੇ ਸਥਿਤੀ ਸਪੱਸ਼ਟ ਕਰਨਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …