15.4 C
Toronto
Tuesday, March 31, 2026
spot_img
HomeਕੈਨੇਡਾFrontਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ...

ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ


*ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਸਪਸ਼ਟੀਕਰਨ ਦੇਣ ਲਈ ਕੀਤਾ ਤਲਬ*

ਚੰਡੀਗੜ੍ਹ, 9 ਫਰਵਰੀ:
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀਓ ਖਿਲਾਫ ਗ਼ਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ /ਐਸਪੀ ਪੱਧਰ ਦੇ ਅਧਿਕਾਰੀ ਰਾਹੀਂ 11 ਫਰਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਰਿਪੋਰਟ ਤਲਬ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਤਲਬ ਕੀਤਾ ਗਿਆ ਹੈ।

RELATED ARTICLES
POPULAR POSTS