9.2 C
Toronto
Friday, October 9, 2026
spot_img
HomeਕੈਨੇਡਾFrontਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੁਲਾਕਾਤ

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੁਲਾਕਾਤ

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੁਲਾਕਾਤ
ਪੰਜਾਬ ਤੇ ਹਰਿਆਣਾ ਨਾਲ ਸਬੰਧਤ ਕੁਝ ਮੁੱਦਿਆਂ ’ਤੇ ਹੋਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਚੰਡੀਗੜ੍ਹ ’ਚ ਅਹਿਮ ਮੁਲਾਕਾਤ ਹੋਈ ਹੈ। ਇਹ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਦੇ ਸਾਹਮਣੇ ਸਥਿਤ ਰਾਜਿੰਦਰ ਪਾਰਕ ਵਿਚ ਹੋਈ ਹੈ। ਹਾਲਾਂਕਿ ਇਹ ਇਕ ਗੈਰ-ਰਸਮੀ ਮੁਲਾਕਾਤ ਸੀ, ਪਰ ਦੋਵਾਂ ਗੁਆਂਢੀ ਸੂਬਿਆਂ ਦੇ ਮੁਖੀਆਂ ਦਾ ਇਸ ਤਰ੍ਹਾਂ ਮਿਲਣਾ ਸਿਆਸੀ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਿਲਣੀ ਦੇ ਮੁੱਖ ਏਜੰਡੇ ਬਾਰੇ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ ਗਿਆ, ਪਰ ਸੂਤਰਾਂ ਅਨੁਸਾਰ ਦੋਵਾਂ ਆਗੂਆਂ ਨੇ ਇਕ-ਦੂਜੇ ਦਾ ਹਾਲ-ਚਾਲ ਜਾਣਿਆ ਅਤੇ ਕੁਝ ਸਾਂਝੇ ਮੁੱਦਿਆਂ ’ਤੇ ਚਰਚਾ ਕੀਤੀ ਹੈ।

RELATED ARTICLES

POPULAR POSTS