6.6 C
Toronto
Thursday, May 14, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤੀ ਹਾਈ...

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤੀ ਹਾਈ ਲੈਵਲ ਮੀਟਿੰਗ


ਪੁਲਿਸ ਕਮਿਸ਼ਨਰ, ਆਈਜੀ, ਡੀਆਈਜੀ ਅਤੇ ਐਸ.ਐਸ.ਪੀਜ਼ ਰਹੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੰਡੀਗੜ੍ਹ ਵਿਚ ਹਾਈ ਲੈਵਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿਚ ਪੁਲਿਸ ਕਮਿਸ਼ਨਰ, ਆਈਜੀ, ਡੀਆਈਜੀ ਅਤੇ ਐਸ.ਐਸ.ਪੀਜ਼ ਹਾਜ਼ਰ ਰਹੇ। ਸੀਐਮ ਨੇ ਇਹ ਮੀਟਿੰਗ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਚਲਾਏ ਗਏ ਅਪਰੇਸ਼ਨ ਪ੍ਰਹਾਰ-2.0 ਦੇ ਸਮਾਪਤ ਹੋਣ ਤੋਂ ਬਾਅਦ ਕੀਤੀ  ਹੈ। ਇਸ ਤੋਂ ਬਾਅਦ ਸੀਐਮ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ ਕਿ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਪੁਲਿਸ ਕਮਿਸ਼ਨਰਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਇਸ ਬੈਠਕ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ ਹੈ। ਸੀਐਮ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ।

RELATED ARTICLES
POPULAR POSTS