Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਚੰਡੀਗੜ੍ਹ ‘ਚ ਸਰਕਾਰੀ ਰਿਹਾਇਸ਼ ਤੋਂ ਹੋਏ ਸੱਖਣੇ

ਪ੍ਰਕਾਸ਼ ਸਿੰਘ ਬਾਦਲ ਚੰਡੀਗੜ੍ਹ ‘ਚ ਸਰਕਾਰੀ ਰਿਹਾਇਸ਼ ਤੋਂ ਹੋਏ ਸੱਖਣੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੋ ਦਹਾਕੇ ਬਾਅਦ ਰਾਜਧਾਨੀ ਚੰਡੀਗੜ੍ਹ ਵਿੱਚ ਸਰਕਾਰੀ ਰਿਹਾਇਸ਼ ਤੋਂ ਸੱਖਣਾ ਹੋਣਾ ਪੈ ਰਿਹਾ ਹੈ। ਸਾਬਕਾ ਮੁੱਖ ਮੰਤਰੀ ਇਨ੍ਹੀਂ ਦਿਨੀਂ ਚੰਡੀਗੜ੍ਹ ਵਿੱਚ ਕਿਰਾਏ ਦੇ ਮਕਾਨ ਦੀ ਤਲਾਸ਼ ਵਿੱਚ ਹਨ। ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ ਵਿਰੋਧੀ ਧਿਰ ਦਾ ਰੁਤਬਾ ਨਾ ਮਿਲਣ ਕਰਕੇ ਬਾਦਲ ਵਿਰੋਧੀ ਧਿਰ ਦੇ ਨੇਤਾ ਨਾ ਬਣਨ ਦੀ ਹੈਸੀਅਤ ਵਿੱਚ ਅਧਿਕਾਰਤ ਤੌਰ ‘ਤੇ ਸਰਕਾਰੀ ਰਿਹਾਇਸ਼ ਹਾਸਲ ਨਹੀਂ ਕਰ ਸਕਦੇ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 1997 ਤੋਂ 2002 ਦੀ ਹਕੂਮਤ ਦੌਰਾਨ ਸਾਬਕਾ ਮੁੱਖ ਮੰਤਰੀਆਂ ਨੂੰ ਰਾਜਧਾਨੀ ਵਿੱਚ ਘਰ ਦੇਣ ਲਈ ਕਾਨੂੰਨ ਬਣਾਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ 2002 ਵਿੱਚ ਸੱਤਾ ਵਿੱਚ ਆਉਣ ਮਗਰੋਂ ਇਹ ਕਾਨੂੰਨ ਖ਼ਤਮ ਕਰ ਕੇ ਸਾਬਕਾ ਮੁੱਖ ਮੰਤਰੀਆਂ ਦੀ ਸਹੂਲਤ ਖ਼ਤਮ ਕਰ ਦਿੱਤੀ ਸੀ। ਬਾਦਲ ਸਰਕਾਰ ਨੇ ਕਾਂਗਰਸ ਦੀ ਸੀਨੀਅਰ ਨੇਤਾ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਸੁਰੱਖਿਆ ਦੇ ਅਧਾਰ ‘ਤੇ ਸੈਕਟਰ 2 ਵਿੱਚ ਸਰਕਾਰੀ ਕੋਠੀ ਅਲਾਟ ਕੀਤੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਸੱਤਾ ਤੋਂ 10 ਸਾਲ ਲਾਂਭੇ ਹੋਣ ਮਗਰੋਂ ਚੰਡੀਗੜ੍ਹ ਵਿੱਚ ਕਿਰਾਏ ਦੇ ਘਰ ਵਿਚ ਹੀ ਰਹਿੰਦੇ ਰਹੇ ਹਨ ਤੇ ਹੁਣ ਵੀ ਉਹ ਆਪਣਾ ਕੰਮ ਕਿਰਾਏ ਦੇ ਮਕਾਨ ਵਿੱਚੋਂ ਹੀ ਚਲਾ ਰਹੇ ਹਨ।
1997 ਤੋਂ ਮਾਣ ਰਹੇ ਨੇ ਸਰਕਾਰੀ ਘਰ ਦਾ ਸੁੱਖ : ਪ੍ਰਕਾਸ਼ ਸਿੰਘ ਬਾਦਲ 1997 ਵਿੱਚ ਜਦੋਂ ਮੁੱਖ ਮੰਤਰੀ ਬਣੇ ਤਾਂ ਉਹ ਮੁੱਖ ਮੰਤਰੀ ਦੇ ਅਧਿਕਾਰਤ ਬੰਗਲੇ ‘ਚ ਹੀ ਰਹੇ। ਸਾਲ 2002 ਵਿੱਚ ਭਾਵੇਂ ਉਹ ਸੱਤਾ ਤੋਂ ਲਾਂਭੇ ਹੋ ਗਏ ਪਰ ਵਿਰੋਧੀ ਧਿਰ ਦੇ ਨੇਤਾ ਹੋਣ ਕਰਕੇ ਸੈਕਟਰ ਦੋ ‘ਚ ਸਰਕਾਰ ਨੇ ਉਨ੍ਹਾਂ ਨੂੰ ਕੋਠੀ ਅਲਾਟ ਕਰ ਦਿੱਤੀ ਸੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …