Breaking News
Home / ਪੰਜਾਬ / ਸੁਖਬੀਰ ਬਾਦਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ, ਪਵਨ ਟੀਨੂੰ ਬਣੇ ਚੀਫ ਵਿੱਪ੍ਹ

ਸੁਖਬੀਰ ਬਾਦਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ, ਪਵਨ ਟੀਨੂੰ ਬਣੇ ਚੀਫ ਵਿੱਪ੍ਹ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਵਿੱਖ ਵਿੱਚ ਸਿਆਸੀ ਸਰਗਰਮੀਆਂ ਸੀਮਤ ਕਰਨ ਦੇ ਸੰਕੇਤ ਦਿੱਤੇ ਹਨ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਉਮਰ ਦੇ ਨੌਵੇਂ ਦਹਾਕੇ  ਨੂੰ ਢੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ”ਮੇਰੀ ਸਿਹਤ ਹੁਣ ਠੀਕ ਨਹੀਂ ਰਹਿੰਦੀ, ਇਸ ਲਈ ਜ਼ਿਆਦਾ ਕੰਮ ਕਰਨ ਦੀ ਸਮਰੱਥਾ ਨਹੀਂ ਰਹੀ।” ਪਾਰਟੀ ਦੇ ਇਕ ਸੀਨੀਅਰ ਆਗੂ ਨੇ ਆਪਣਾ ਨਾਮ ਗੁਪਤ ਰੱਖਦਿਆਂ ਬਾਦਲ ਵੱਲੋਂ ਕੀਤੇ ਪ੍ਰਗਟਾਵੇ ਦੀ ਪੁਸ਼ਟੀ ਕੀਤੀ ਹੈ। ਇਸ ਆਗੂ ਦਾ ਇਹ ਵੀ ਕਹਿਣਾ ਹੈ ਕਿ ਵੱਡੇ ਬਾਦਲ ਦੀ ਸਿਆਸਤ ਵਿੱਚ ਸਰਗਰਮੀ ਪਾਰਟੀ ਲਈ ਹੁਣ ਜ਼ਿਆਦਾ ਜ਼ਰੂਰੀ ਹੈ। ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਵਿਧਾਇਕ ਦਲ ਦਾ ਨੇਤਾ ਤੇ ਪਵਨ ਕੁਮਾਰ ਟੀਨੂੰ ਨੂੰ ਚੀਫ਼ ਵਿੱਪ੍ਹ ਚੁਣਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਨੇਤਾ ਚੁਣੇ ਜਾਣਾ ਵੀ ਇਸ ਗੱਲ ਦਾ ਸੰਕੇਤ ਹੈ ਕਿ ਵੱਡੇ ਬਾਦਲ ਹੁਣ ਪਹਿਲਾਂ ਵਾਲੀ ਭੂਮਿਕਾ ਨਹੀਂ ਨਿਭਾਉਣਗੇ। ਪਾਰਟੀ ਦੇ ਇਸ ਵਾਰੀ 15 ਵਿਧਾਇਕ ਹੀ ਚੋਣ ਜਿੱਤ ਸਕੇ ਹਨ। ਜ਼ਿਕਰਯੋਗ ਹੈ ਕਿ ਬਾਦਲ ਪਿਛਲੇ ਦਿਨੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਤੇ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਦੀ ਸਰਕਾਰੀ ਰਿਹਾਇਸ਼ ‘ਤੇ ਯਕਦਮ ਬਿਮਾਰ ਹੋ ਗਏ ਸਨ। ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੀ ਹੋਈ ਕਰਾਰੀ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਗਈ। ਵੱਡੇ ਬਾਦਲ ਵੱਲੋਂ ਸਰਗਰਮੀਆਂ ਘਟਾਉਣ ਤੇ ਛੋਟੇ ਬਾਦਲ ਨੂੰ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਪਾਰਟੀ ਦੀ ਮੁਕੰਮਲ ਵਾਗਡੋਰ ਉਹ ਆਪਣੇ ਪੁੱਤਰ ਦੇ ਹੱਥ ਸੌਂਪਣੀ ਚਾਹੁੰਦੇ ਹਨ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਹਾਰ ਦੇ ਕਾਰਨਾਂ ਨੂੰ ਮੁੱਖ ਤੌਰ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਤੋਂ ਉਪਜੇ ਲੋਕ ਰੋਹ ਨੂੰ ਦੱਸਿਆ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …