24.5 C
Toronto
Monday, July 6, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪੈਦਲ ਯਾਤਰਾ 'ਚ ਸ਼ਾਮਲ ਹੋਏ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪੈਦਲ ਯਾਤਰਾ ‘ਚ ਸ਼ਾਮਲ ਹੋਏ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਫਿਰੋਜ਼ਪੁਰ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਚ ਨਸ਼ਿਆਂ ਦੇ ਖਿਲਾਫ ਪੈਦਲ ਯਾਤਰਾ ਕੀਤੀ ਹੈ। ਇਸ ਯਾਤਰਾ ਵਿਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਲ ਹੋਏ। ਨਸ਼ਿਆਂ ਵਿਰੁੱਧ ਇਸ ਪੈਦਲ ਯਾਤਰਾ ਦੌਰਾਨ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵੀ ਨੌਜਵਾਨਾਂ ਨੂੰ ਨਸ਼ੇ ਤਿਆਗਣ ਦੀ ਅਪੀਲ ਕੀਤੀ।
ਯਾਤਰਾ ਦੌਰਾਨ ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਖਤ ਸੁਨੇਹਾ ਦਿੰਦਿਆਂ ਲੋਕਾਂ ਨੂੰ ਨਸ਼ਾ ਛੱਡਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ।

 

RELATED ARTICLES
POPULAR POSTS