-5.1 C
Toronto
Wednesday, December 31, 2025
spot_img
Homeਪੰਜਾਬਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ: ਬਾਦਲ

ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ: ਬਾਦਲ

Parkash singh Badal copy copyਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੋਲ ਪਾਣੀ ਦੀ ઠਇੱਕ ਬੂੰਦ ਵੀ ਵਾਧੂ ਨਹੀਂ ਹੈ ਅਤੇ ਉਨ੍ਹਾਂ ਦੀ ਪਾਰਟੀ ਰਿਪੇਰੀਅਨ ਸਿਧਾਂਤਾਂ ਅਨੁਸਾਰ ਸੂਬੇ ਦੇ ਅਨਿੱਖੜਵੇਂ ਅਧਿਕਾਰਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ, ”ਇਸ ਸਬੰਧ ਵਿੱਚ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਅਤੇ ਪੰਜਾਬ ਇੱਕ ਰਿਪੇਰੀਅਨ ਸੂਬਾ ਹੋਣ ਕਾਰਨ ਇਸ ਸਬੰਧ ਵਿੱਚ ਕਿਸੇ ਵੀ ਸੂਰਤ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।” ਉਨ੍ਹਾਂ ਕਿਹਾ ਕਿ ਪਾਰਟੀ ਇਸ ਕਾਰਜ ਵਾਸਤੇ ਹਰ ਸੰਭਵ ਕੁਰਬਾਨੀ ਦੇਣ ਲਈ ਤਿਆਰ ਹੈ। ਪੰਜਾਬ ਦੇ ਪਾਣੀਆਂ ਦੀ ਰਾਖੀ ਵਾਸਤੇ ਕੋਈ ਵੀ ਕੀਮਤ ਘੱਟ ਹੈ ਕਿਉਂਕਿ ਇਹ ਸੂਬੇ ਖਾਸ ਤੌਰ ‘ਤੇ ਕਿਸਾਨੀ ਦੀ ਸ਼ਾਹਰਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਹਿੱਤਾਂ ਲਈ ਇਤਿਹਾਸ ਆਪਣੇ ਲਹੂ ਨਾਲ ਲਿਖਿਆ ਹੈ ਜਦਕਿ ਵਿਰੋਧੀ ਸਿਰਫ ਬਿਆਨਬਾਜ਼ੀ ਕਰ ਰਹੇ ਹਨ।ઠਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕਦੇ ਵੀ ਪਿੱਠ ਨਹੀਂ ਦਿਖਾਏਗੀ। ਉਨ੍ਹਾਂ ਸਾਰੀਆਂ ਵਿਰੋਧੀਆਂ ਪਾਰਟੀਆਂ ਨੂੰ ਸਿਰਫ ਸਿਆਸੀ ਸ਼ੋਹਰਤ ਖੱਟਣ ਲਈ ਬੋਲੜੀ ਬਿਆਨਬਾਜ਼ੀ ਰਾਹੀਂ ਕੁੜੱਤਣ ਭਰਿਆ ਮਾਹੌਲ ਪੈਦਾ ਨਾ ਕਰਨ ਦੀ ਅਪੀਲ ਕੀਤੀ। ਬਾਦਲ ਨੇ ਕਿਹਾ, ”ਵਿਰੋਧੀ ਪਾਰਟੀਆਂ ਸਮੇਤ ਹਰੇਕ ਪੰਜਾਬੀ ਨੂੰ ਸਾਲ 2004 ਵਾਂਗ ਇਸ ਮੁੱਦੇ ‘ਤੇ ਹੁਣ ਇਕਸੁਰ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ।”

RELATED ARTICLES
POPULAR POSTS