17.3 C
Toronto
Tuesday, August 25, 2026
spot_img
HomeਕੈਨੇਡਾFrontਬੰਗਲਾ ਦੇਸ਼ ਚੋਣਾਂ ਵਿੱਚ ਬੀ.ਐੱਨ.ਪੀ. ਦੀ ਇਤਿਹਾਸਕ ਜਿੱਤ

ਬੰਗਲਾ ਦੇਸ਼ ਚੋਣਾਂ ਵਿੱਚ ਬੀ.ਐੱਨ.ਪੀ. ਦੀ ਇਤਿਹਾਸਕ ਜਿੱਤ

ਬੰਗਲਾ ਦੇਸ਼ ਚੋਣਾਂ ਵਿੱਚ ਬੀ.ਐੱਨ.ਪੀ. ਦੀ ਇਤਿਹਾਸਕ ਜਿੱਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਰਿਕ ਰਹਿਮਾਨ ਨੂੰ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਬੰਗਲਾ ਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਨੇ ਆਮ ਚੋਣਾਂ ਵਿੱਚ ਦੋ-ਤਿਹਾਈ ਬਹੁਮਤ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਨਤੀਜੇ ਨਾਲ ਸਾਬਕਾ ਪ੍ਰਧਾਨ ਮੰਤਰੀ ਸੇਖ ਹਸੀਨਾ ਦੀ ਸੱਤਾ ਤੋਂ ਬੇਦਖਲੀ ਤੋਂ ਬਾਅਦ ਦੇਸ਼ ਵਿੱਚ ਸਥਿਰਤਾ ਆਉਣ ਦੀ ਉਮੀਦ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੀ.ਐੱਨ.ਪੀ. ਅਤੇ ਇਸਦੇ ਸਹਿਯੋਗੀਆਂ ਨੇ 299 ਵਿੱਚੋਂ 212 ਸੀਟਾਂ ਜਿੱਤੀਆਂ ਹਨ, ਜਦੋਂ ਕਿ ਵਿਰੋਧੀ ਜਮਾਤ-ਏ-ਇਸਲਾਮੀ ਅਤੇ ਇਸਦੇ ਸਹਿਯੋਗੀਆਂ ਨੇ 70 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਕਰੀਬ 20 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਕਰਨ ਵਾਲੀ ਬੀ.ਐੱਨ.ਪੀ. ਨੇ ਦੇਸ਼ ਦੀ ਜਨਤਾ ਦਾ ਧੰਨਵਾਦ ਕੀਤਾ ਹੈ ਅਤੇ ਦੇਸ਼ ਦੀ ਖੁਸ਼ਹਾਲੀ ਲਈ ਵਿਸ਼ੇਸ਼ ਪ੍ਰਾਰਥਨਾਵਾਂ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾ ਦੇਸ਼ ਨੈਸ਼ਨਲਿਸਟ ਪਾਰਟੀ ਦੀ ਜਿੱਤ ’ਤੇ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਅਤੇ ਪ੍ਰਗਤੀਸ਼ੀਲ ਬੰਗਲਾਦੇਸ਼ ਦਾ ਸਮਰਥਨ ਕਰਨਾ ਜਾਰੀ ਰੱਖੇਗਾ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਉਮੀਦ ਰੱਖਦਾ ਹੈ।

RELATED ARTICLES
POPULAR POSTS