18 C
Toronto
Thursday, October 8, 2026
spot_img
HomeਕੈਨੇਡਾFrontਪੰਜਾਬ ਅਤੇ ਚੰਡੀਗੜ੍ਹ ’ਚ ਹੁਣ ਸਵੇਰੇ-ਸ਼ਾਮ ਦੀ ਠੰਡ - 17 ਫਰਵਰੀ ਨੂੰ...

ਪੰਜਾਬ ਅਤੇ ਚੰਡੀਗੜ੍ਹ ’ਚ ਹੁਣ ਸਵੇਰੇ-ਸ਼ਾਮ ਦੀ ਠੰਡ – 17 ਫਰਵਰੀ ਨੂੰ ਮੀਂਹ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ’ਚ ਹੁਣ ਸਵੇਰੇ-ਸ਼ਾਮ ਦੀ ਠੰਡ – 17 ਫਰਵਰੀ ਨੂੰ ਮੀਂਹ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਵਿਚ ਦਿਨ ਵੇਲੇ ਦੀ ਠੰਡ ਖਤਮ ਹੋ ਗਈ ਹੈ ਅਤੇ ਹੁਣ ਲੋਕਾਂ ਨੂੰ ਸਵੇਰੇ ਤੇ ਸ਼ਾਮ ਨੂੰ ਹੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਚੱਲਦਿਆਂ ਫਰੀਦਕੋਟ ਵਿਚ ਤਾਪਮਾਨ 27.4 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਚ ਇਕਦਮ ਹੋ ਰਹੇ ਬਦਲਾਅ ਦੇ ਚੱਲਦਿਆਂ ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ 17 ਫਰਵਰੀ ਨੂੰ ਪੰਜਾਬ ਅਤੇ ਨੇੜਲੇ ਖੇਤਰਾਂ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਹਲਕਾ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ 14 ਤੇ 15 ਫਰਵਰੀ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

RELATED ARTICLES

POPULAR POSTS