25.6 C
Toronto
Saturday, July 4, 2026
spot_img
HomeUncategorizedਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ...

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

ਚੰਡੀਗੜ੍ਹ,  ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  ‘ਤੇ 571 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ।

ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 108 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 351ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.7 ਕਿਲੋ ਹੈਰੋਇਨ, 210 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 351 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,674 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

RELATED ARTICLES
POPULAR POSTS