18 C
Toronto
Thursday, October 8, 2026
spot_img
HomeਕੈਨੇਡਾFrontਪ੍ਰਤਾਪ ਸਿੰਘ ਬਾਜਵਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਬਾਜਵਾ ਨੇ ਕਿਹਾ : ਆਮ ਆਦਮੀ ਪਾਰਟੀ ਦੀ ਡਰਾਮੇਬਾਜ਼ੀ ਹੋਈ ਫੇਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ’ਤੇ ਤੁਰੰਤ ਸਟੇਅ ਲਗਾ ਦਿੱਤੀ ਹੈ। ਇਹ ਵਿਵਾਦ ਲੰਘੀ 7 ਫਰਵਰੀ ਨੂੰ ਜੰਡਿਆਲਾ ਗੁਰੂ ਦੀ ਇਕ ਰੈਲੀ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਰਤੀ ਗਈ ਸ਼ਬਦਾਵਲੀ ਤੋਂ ਸ਼ੁਰੂ ਹੋਇਆ ਸੀ, ਜਿਸ ’ਤੇ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲਿਆ ਸੀ। ਬਾਜਵਾ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਵਲੋਂ ਵਰਤਿਆ ਗਿਆ ਸ਼ਬਦ ‘ਬੈਂਡ ਵਜਾਉਣਾ’ ਇਕ ਆਮ ਪੰਜਾਬੀ ਮੁਹਾਵਰਾ ਹੈ, ਜੋ ਸਿਆਸੀ ਭਿ੍ਰਸ਼ਟਾਚਾਰ ਨੂੰ ਨੰਗਾ ਕਰਨ ਲਈ ਵਰਤਿਆ ਗਿਆ ਸੀ ਅਤੇ ਇਸ ਦਾ ਕਿਸੇ ਜਾਤੀ ਦੇ ਅਪਮਾਨ ਨਾਲ ਕੋਈ ਸਬੰਧ ਨਹੀਂ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਲਤ ਨੇ ਇਨ੍ਹਾਂ ਦਲੀਲਾਂ ’ਤੇ ਗੌਰ ਕਰਦਿਆਂ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਇਸ ’ਤੇ ਬਾਜਵਾ ਨੇ ਕਿਹਾ ਕਿ ਇਨਸਾਫ ਦੀ ਜਿੱਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਡਰਾਮੇਬਾਜ਼ੀ ਫੇਲ੍ਹ ਸਾਬਤ ਹੋਈ ਹੈ।

RELATED ARTICLES

POPULAR POSTS