18.1 C
Toronto
Saturday, May 30, 2026
spot_img
Homeਭਾਰਤਸੁਪਰੀਮ ਕੋਰਟ ਦਾ ਫੈਸਲਾ

ਸੁਪਰੀਮ ਕੋਰਟ ਦਾ ਫੈਸਲਾ

ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਅਧਾਰ ਕਾਰਡ ਜ਼ਰੂਰੀ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਭਲਾਈ ਦੀਆਂ ਸਰਕਾਰੀ ਸਕੀਮਾਂ ਦਾ ਫਾਇਦਾ ਲੈਣ ਲਈ ਅਧਾਰ ਕਾਰਡ ਜ਼ਰੂਰੀ ਨਹੀਂ ਹੈ। ਹਾਲਾਂਕਿ ਅਦਾਲਤ ਨੇ ਸਾਫ ਕੀਤਾ ਹੈ ਸਰਕਾਰ ਨੂੰ ਬੈਂਕ ਖਾਤੇ ਖੋਲ੍ਹਣ ਵਰਗੀਆਂ ਯੋਜਨਾਵਾਂ ਲਈ ਅਧਾਰ ਕਾਰਡ ਦੇ ਇਸਤੇਮਾਲ ਲਈ ਰੋਕਿਆ ਨਹੀਂ ਜਾ ਸਕਦਾ। ਸੁਪਰੀਮ ਕੋਰਟ ਨੇ ਜ਼ਿਆਦਾਤਰ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਪਾਉਣ ਲਈ ਆਧਾਰ ਕਾਰਡ ਜ਼ਰੂਰੀ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਚੀਫ ਜਸਟਿਸ ਜੇ.ਐੱਸ. ਖੇਹਰ ਦੀ ਅਗਵਾਈ ਵਾਲੀ ਬੈਂਚ ਨੇ ਸਰਕਾਰ ਦੇ ਆਧਾਰ ਕਾਰਡ ਨੂੰ ਜ਼ਰੂਰੀ ਕਰਨ ਦੇ ਖਿਲਾਫ ਦਾਇਰ ਪਟੀਸ਼ਨ ‘ਤੇ ਇਹ ਆਦੇਸ਼ ਦਿੱਤਾ। ਸੁਪਰੀਮ ਕੋਰਟ ਨੇ  ਕਿਹਾ ਕਿ ਸਰਕਾਰ ਆਪਣੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਆਧਾਰ ਕਾਰਡ ਨੂੰ ਜ਼ਰੂਰੀ ਨਹੀਂ ਬਣਾ ਸਕਦੀ ਹੈ।

RELATED ARTICLES
POPULAR POSTS