ਕੈਪਟਨ ਅਮਰਿੰਦਰ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ‘ਚ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਨੇ ਵਿਰਾਸਤੀ ਖਾਤਿਆਂ ਦੇ ਨਿਪਟਾਰੇ ਲਈ ਲੰਬਿਤ ਪਏ ਨਗਦ ਹੱਦ ਕਰਜ਼ੇ ਦਾ ਮੁੱਦਾ ਭਾਰਤ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ ਕੋਲ ਪਹਿਲ ਦੇ ਅਧਾਰ ‘ਤੇ ਉਠਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਪੰਜਾਬ ਸਰਕਾਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਤੋਂ ਭਾਰੀ-ਭਰਕਮ ਕਰਜ਼ੇ ਦੀ ਵਿਰਾਸਤ ਮਿਲੀ ਹੈ ਜਿਸ ਨੂੰ ਕੇਂਦਰ ਅੱਗੇ ਸਰਗਰਮੀ ਨਾਲ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਿਛਲੇ ਹਫ਼ਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਵੀ ਮਿਲੇ ਸਨ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …